ਯੋਗ ਨੂੰ ਸਿਰਫ਼ ਇੱਕ ਦਿਨ ਤੱਕ ਸੀਮਤ ਨਾ ਰੱਖ ਕੇ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ : ਚੇਅਰਮੈਨ ਜਸਵੀਰ ਗੜ੍ਹੀ
ਜਲੰਧਰ/ਚੰਡੀਗੜ੍ਹ, 21 ਜੂਨ (ਹਿੰ.ਸ.)। ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਰੁੜਕਾ ਕਲਾਂ ਵਿਖੇ ਯੂਥ ਫੁੱਟਬਾਲ ਕਲੱਬ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਅਤੇ ਇਲਾਕਾ ਵਾਸੀਆਂ ਨਾਲ ਮਿਲ ਕੇ ਯੋਗ ਅਭ
ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਯੋਗਾ ਕਰਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ


ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਹਲਕਾ ਫਿਲੌਰ ਦੇ ਪਿੰਡ ਰੁੜਕਾ ਕਲਾਂ ਵਿਖੇ ਯੋਗ ਅਭਿਆਸ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ


ਜਲੰਧਰ/ਚੰਡੀਗੜ੍ਹ, 21 ਜੂਨ (ਹਿੰ.ਸ.)। ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਰੁੜਕਾ ਕਲਾਂ ਵਿਖੇ ਯੂਥ ਫੁੱਟਬਾਲ ਕਲੱਬ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਅਤੇ ਇਲਾਕਾ ਵਾਸੀਆਂ ਨਾਲ ਮਿਲ ਕੇ ਯੋਗ ਅਭਿਆਸ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਫਿਲੌਰ ਤੋਂ ਆਮ ਆਦਮੀ ਪਾਰਟੀ ਦੇ ਸੇਵਾਦਾਰ ਅਤੇ ਪੰਜਾਬ ਦੇ ਜੁਆਇੰਟ ਸਕੱਤਰ ਪ੍ਰਿੰਸੀਪਲ ਪ੍ਰੇਮ ਕੁਮਾਰ, ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਦੇ ਪ੍ਰਧਾਨ ਗੁਰਮੰਗਲ ਦਾਸ ਸੋਨੀ ਅਤੇ ਡਾ. ਜਸਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਪਣੇ ਸਰੀਰ ਦੀ ਤੰਦਰੁਸਤੀ ਤੋਂ ਵੱਡਾ ਕੋਈ ਕੰਮ ਨਹੀਂ। ਉਨ੍ਹਾਂ ਕਿਹਾ ਕਿ ਸ਼ੂਗਰ, ਕੈਂਸਰ ਅਤੇ ਹੋਰ ਬਿਮਾਰੀਆਂ ਨਾਲ ਸੰਬੰਧਿਤ ਦਿਵਸ ਮਨਾਏ ਜਾਂਦੇ ਹਨ, ਪਰ ਯੋਗ ਦਿਵਸ ਹੀ ਇੱਕ ਅਜਿਹਾ ਦਿਨ ਹੈ ਜੋ ਸਾਨੂੰ ਆਪਣੀ ਸਿਹਤ ਅਤੇ ਤੰਦਰੁਸਤੀ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਯੋਗ ਨੂੰ ਸਿਰਫ਼ ਇੱਕ ਦਿਨ ਤੱਕ ਸੀਮਤ ਨਾ ਰੱਖ ਕੇ ਹਰ ਰੋਜ਼ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਸਮੂਹ ਲੋਕਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਭ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਆਪਣੀ ਨੇਕ ਕਮਾਈ ਵਿੱਚੋਂ 1 ਲੱਖ 1 ਹਜ਼ਾਰ ਰੁਪਏ ਦੀ ਰਾਸ਼ੀ ਯੂਥ ਫੁੱਟਬਾਲ ਕਲੱਬ ਦੇ ਪ੍ਰਧਾਨ ਗੁਰਮੰਗਲ ਦਾਸ ਸੋਨੀ ਨੂੰ ਭੇਟ ਕੀਤੀ। ਅੰਤ ਵਿੱਚ ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande