ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗ ਦੀ ਅਹਿਮ ਭੂਮਿਕਾ: ਰਾਜਪਾਲ ਕਟਾਰੀਆ
ਚੰਡੀਗੜ੍ਹ, 21 ਜੂਨ (ਹਿੰ.ਸ.)| 12ਵੇਂ ਅੰਤਰਰਾਸ਼ਟਰੀ ਯੋਗ ਦਿਵਸ-2026 ਮੌਕੇ ਚੰਡੀਗੜ੍ਹ ਵਿੱਚ ਆਯੋਜਿਤ ਸਮੂਹਿਕ ਯੋਗ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਿਰਕਤ ਕਰਦਿਆਂ ਸੂਬਾ ਵਾਸੀਆਂ ਨੂੰ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾ
योग करते हुए पंजाब के राज्यपाल एवं चंडीगढ़ के प्रशासक गुलाब चंद कटारिया


संबोधन करते हुए पंजाब के राज्यपाल एवं चंडीगढ़ के प्रशासक गुलाब चंद कटारिया


ਚੰਡੀਗੜ੍ਹ, 21 ਜੂਨ (ਹਿੰ.ਸ.)| 12ਵੇਂ ਅੰਤਰਰਾਸ਼ਟਰੀ ਯੋਗ ਦਿਵਸ-2026 ਮੌਕੇ ਚੰਡੀਗੜ੍ਹ ਵਿੱਚ ਆਯੋਜਿਤ ਸਮੂਹਿਕ ਯੋਗ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਿਰਕਤ ਕਰਦਿਆਂ ਸੂਬਾ ਵਾਸੀਆਂ ਨੂੰ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਯੋਗ ਭਾਰਤ ਦੀ ਪ੍ਰਾਚੀਨ ਰਿਸ਼ੀ ਪਰੰਪਰਾ ਦੀ ਅਮੁੱਲ ਧਰੋਹਰ ਹੈ, ਜੋ ਸਰੀਰ, ਮਨ ਅਤੇ ਆਤਮਾ ਵਿਚਕਾਰ ਸੰਤੁਲਨ ਕਾਇਮ ਕਰਕੇ ਸਿਹਤਮੰਦ, ਸਕਾਰਾਤਮਕ ਅਤੇ ਸੰਤੁਲਿਤ ਜੀਵਨ ਦਾ ਰਾਹ ਪ੍ਰਸ਼ਸਤ ਕਰਦੀ ਹੈ।ਰਾਜਪਾਲ ਕਟਾਰੀਆ ਨੇ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ “ਯੋਗਾ ਫਾਰ ਹੈਲਦੀ ਏਜਿੰਗ” ਅਰਥਾਤ “ਸਿਹਤਮੰਦ ਬੁਢਾਪੇ ਲਈ ਯੋਗ” ਹੈ, ਜੋ ਇਹ ਸੰਦੇਸ਼ ਦਿੰਦਾ ਹੈ ਕਿ ਯੋਗ ਜੀਵਨ ਦੇ ਹਰ ਪੜਾਅ ਵਿੱਚ ਸਿਹਤ, ਊਰਜਾ ਅਤੇ ਮਾਨਸਿਕ ਸ਼ਾਂਤੀ ਦਾ ਆਧਾਰ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਅਭਿਆਸ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦਾ ਹੈ ਅਤੇ ਜੀਵਨ ਵਿੱਚ ਸਕਾਰਾਤਮਕਤਾ ਲਿਆਉਂਦਾ ਹੈ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਹਰ ਵਿਅਕਤੀ ਕਿਤੇ ਨਾ ਕਿਤੇ ਯੋਗ ਕਰਦਾ ਨਜ਼ਰ ਆਉਂਦਾ ਹੈ, ਚਾਹੇ ਉਹ ਪਾਰਕਾਂ ਵਿੱਚ ਹੋਵੇ ਜਾਂ ਆਪਣੇ ਘਰਾਂ ਦੀਆਂ ਛੱਤਾਂ ’ਤੇ। ਉਨ੍ਹਾਂ ਕਿਹਾ ਕਿ ਯੋਗ ਹੀ ਇੱਕ ਅਜਿਹਾ ਸਾਧਨ ਹੈ ਜੋ ਸਰੀਰ, ਮਨ ਅਤੇ ਬੁੱਧੀ ਨੂੰ ਨਿਯੰਤਰਿਤ ਰੱਖਣ ਦੇ ਨਾਲ-ਨਾਲ ਮਨੁੱਖ ਨੂੰ ਤੰਦਰੁਸਤ ਵੀ ਬਣਾਈ ਰੱਖਦਾ ਹੈ।ਰਾਜਪਾਲ ਨੇ ਕਿਹਾ ਕਿ ਯੋਗ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਉਮਰ ਸਿਰਫ਼ ਇੱਕ ਗਿਣਤੀ ਹੈ ਅਤੇ ਵਿਅਕਤੀ ਨੂੰ ਕਦੇ ਵੀ ਆਪਣੇ ਆਪ ਨੂੰ ਬੁੱਢਾ ਮਹਿਸੂਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਲੋਕਾਂ ਨੂੰ ਯੋਗ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਿਹਤਮੰਦ, ਸਮਰੱਥ, ਨਸ਼ਾ ਮੁਕਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਯੋਗ ਅੱਜ ਸਿਰਫ਼ ਭਾਰਤ ਤੱਕ ਹੀ ਸੀਮਿਤ ਨਹੀਂ ਰਿਹਾ, ਸਗੋਂ ਇਹ ਵਿਸ਼ਵ ਭਰ ਵਿੱਚ ਸਿਹਤ, ਸ਼ਾਂਤੀ ਅਤੇ ਮਨੁੱਖੀ ਭਲਾਈ ਦਾ ਸੰਦੇਸ਼ ਦੇਣ ਵਾਲਾ ਇੱਕ ਵਿਸ਼ਵ ਪੱਧਰੀ ਅੰਦੋਲਨ ਬਣ ਚੁੱਕਾ ਹੈ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਯੋਗ ਅਭਿਆਸ ਕਰਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਕਲਪ ਲਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande