ਜ਼ਿਲ੍ਹਾ ਫਾਜ਼ਿਲਕਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ
ਫਾਜ਼ਿਲਕਾ, 22 ਜੂਨ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬਚੱਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਦੇ ਦਿੱਤੇ ਸੱਦੇ ’ਤੇ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ’ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇਸ ਸਮੇਂ ਜ਼ਿਲ੍ਹਾ ਫਾਜ਼ਿਲਕਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾ
ਜ਼ਿਲ੍ਹਾ ਫਾਜ਼ਿਲਕਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ


ਫਾਜ਼ਿਲਕਾ, 22 ਜੂਨ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬਚੱਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਦੇ ਦਿੱਤੇ ਸੱਦੇ ’ਤੇ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ’ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇਸ ਸਮੇਂ ਜ਼ਿਲ੍ਹਾ ਫਾਜ਼ਿਲਕਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ ਹੈ। ਜ਼ਿਲ੍ਹਾ ਫਾਜ਼ਿਲਕਾ ਵਿੱਚ 8513 ਕਿਸਾਨਾਂ ਨੇ ਪੋਰਟਲ ਉੱਤੇ 106913.72 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ, ਜਦਕਿ ਸ੍ਰੀ ਮੁਕਤਸਰ ਸਾਹਿਬ 69091.05 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੋਰਟਲ ਉੱਤੇ ਸਿੱਧੀ ਬਿਜਾਈ ਸਬੰਧੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਵਾਸਤੇ ਮਿਤੀ 15/06/2026 ਤੋਂ ਵੱਧਾ ਕੇ 25/06/2026 ਨਿਸ਼ਚਿਤ ਕੀਤੀ ਗਈ ਹੈ। ਪੰਜਾਬ ਸਰਕਾਰ ਦੁਆਰਾ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਂਦੀ ਹੈਂ। ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਵੀ ਸਰਕਾਰ ਵੱਲੋ ਦਿੱਤੀ ਜਾਂਦੀ ਹੈਂ।

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਕੁਲਵੰਤ ਸਿੰਘ ਨੇ ਕਿਹਾ ਕਿ ਜੇ ਕਿਸੇ ਕਿਸਾਨ ਨੇ ਅਜੇ ਤੱਕ ਸਿੱਧੀ ਬਿਜਾਈ ਦੀ ਪ੍ਰੋਤਸ਼ਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ਉੱਤੇ ਰਜਿਸਟ੍ਰੇਸ਼ਨ ਨਹੀਂ ਕਰਵਾਇਆ ਹੈ ਤਾਂ ਉਹ ਆਪਣੀ ਰਜਿਸਟ੍ਰੇਸ਼ਨ ਪੋਰਟਲ ਉੱਤੇ ਤੁਰੰਤ ਕਰਵਾਉਣ। ਜੇਕਰ ਕਿਸੇ ਕਿਸਾਨ ਨੂੰ ਪੋਰਟਲ ਉੱਪਰ ਨਾਮ ਦਰਜ ਕਰਵਾਉਣ ਵਿੱਚ ਕੋਈ ਮੁਸ਼ਕਿਲ ਆਉਂਦੀ ਹੈਂ ਤਾਂ ਉਹ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਆਪਣਾ ਨਾਮ ਪੋਰਟਲ ਉੱਤੇ ਦਰਜ ਕਰਵਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande