
ਫਾਜ਼ਿਲਕਾ, 22 ਜੂਨ (ਹਿੰ.ਸ.)। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 10 ,11 ਅਤੇ 17 ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਕਮਜ਼ੋਰ ਵਰਗ ਨੂੰ ਰਾਹਤ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਭਲਾਈ ਸਕੀਮਾਂ ਜਾਰੀ ਰਹਿਣਗੀਆਂ।ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ’ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ। ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ’ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਇਸ ਪ੍ਰੋਗਰਾਮ ਵਿੱਚ ਪ੍ਰਭੂ ਦਿਆਲ ਜਨਕ, ਭਾਟੀ ਹਰਿਸ਼ ਠਾਕੁਰ, ਸੰਦੀਪ ਚਲਾਣਾ ਬਲਾਕ ਪ੍ਰਧਾਨ, ਪਾਰਸ ਖੁਰਾਣਾ ਯੂਥ ਬਲਾਕ ਪ੍ਰਧਾਨ, ਬਿੱਟੂ ਸੇਤੀਆ ਵਾਰਡ ਇੰਚਾਰਜ, ਸ਼ਿਵ ਜਜੋਰੀਆ ਬਲਾਕ ਪ੍ਰਧਾਨ, ਪਿੰਦਰ ਐਮਸੀ, ਕੁਸੁਮ ਲਤਾ ਵੂਮੈਨ ਵਿੰਗ ਬਲਾਕ ਪ੍ਰਧਾਨ ਅਤੇ ਬਬਲੀ ਰਵਾਦੀਆ ਹਾਜ਼ਰ ਰਹੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ