ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਪੀਰੋਵਾਲੀ ਵਿੱਖੇ ਨਵੇਂ ਸੀਵਰੇਜ ਸਿਸਟਮ ਦਾ ਉਦਘਾਟਨ ਕੀਤਾ
ਬਟਾਲਾ, 22 ਜੂਨ (ਹਿੰ.ਸ.)| ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪਿੰਡ ਪੀਰੋਵਾਲੀ ਵਿੱਖੇ ਨਵੇਂ ਸੀਵਰੇਜ ਸਿਸਟਮ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਅਮਰਪਾਲ ਸਿੰਘ ਨੇ ਪ
ਨਵੇਂ ਸੀਵਰੇਜ ਸਿਸਟਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ


ਬਟਾਲਾ, 22 ਜੂਨ (ਹਿੰ.ਸ.)| ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪਿੰਡ ਪੀਰੋਵਾਲੀ ਵਿੱਖੇ ਨਵੇਂ ਸੀਵਰੇਜ ਸਿਸਟਮ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਨਵੇਂ ਸੀਵਰੇਜ ਸਿਸਟਮ ਨਾਲ ਪਿੰਡ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਲਈ ਕਈ ਸਫਲ ਉਪਰਾਲੇ ਕੀਤੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਚਹੁਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande