ਵਿਧਾਇਕ ਰਾਜਿੰਦਰ ਪਾਲ ਛੀਨਾ ਵੱਲੋਂ 97 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਲੁਧਿਆਣਾ,22 ਜੂਨ (ਹਿੰ.ਸ.)। ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 34 ਦੀ ਗਾਰਡਨ ਕਲੋਨੀ ਦੇ ਵਸਨੀਕਾਂ ਨੂੰ ਪਾਣੀ ਅਤੇ ਸੀਵਰੇਜ ਨਾਲ ਸਬੰਧਤ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਦਿਵਾਉਣ ਲਈ 97 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਅਤੇ ਸੀਵਰੇਜ ਪਾਈਪਾਂ ਪਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ ਗ
ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਉਂਦੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ


ਲੁਧਿਆਣਾ,22 ਜੂਨ (ਹਿੰ.ਸ.)। ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 34 ਦੀ ਗਾਰਡਨ ਕਲੋਨੀ ਦੇ ਵਸਨੀਕਾਂ ਨੂੰ ਪਾਣੀ ਅਤੇ ਸੀਵਰੇਜ ਨਾਲ ਸਬੰਧਤ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਦਿਵਾਉਣ ਲਈ 97 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਅਤੇ ਸੀਵਰੇਜ ਪਾਈਪਾਂ ਪਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਇਲਾਕਾ ਨਿਵਾਸੀਆਂ ਨੂੰ ਪਾਣੀ ਦੀ ਸਪਲਾਈ ਅਤੇ ਅਗਾਮੀ ਬਰਸਾਤ ਦੇ ਮੌਸਮ ਵਿੱਚ ਸੀਵਰੇਜ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਲਈ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ ਗਾਰਡਨ ਕਲੋਨੀ ਦੇ ਸੈਂਕੜੇ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰ ਆਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਵਿਧਾਇਕ ਛੀਨਾ ਨੇ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਹੈ। ਇਲਾਕਾ ਨਿਵਾਸੀਆਂ ਨੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਹੋਏ ਵਿਕਾਸ ਕਾਰਜਾਂ ਲਈ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਦਾ ਧੰਨਵਾਦ ਵੀ ਕੀਤਾ ਅਤੇ ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਹਲਕੇ ਦਾ ਵਿਕਾਸ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ ਅਤੇ ਸ਼ਖ਼ਸੀਅਤਾਂ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande