
ਬਟਾਲਾ, 22 ਜੂਨ (ਹਿੰ.ਸ.)। ਗੁਰਸਿਮਰਨ ਸਿੰਘ ਢਿੱਲੋਂ, ਚੋਣਕਾਰ ਰਜਿਸਟ੍ਰੇਸਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋਂ ਬੀ.ਐੱਲ.ਓਜ਼. ਨੂੰ ਐੱਸ. ਆਈ.ਆਰ.-2026 ਨਾਲ ਸਬੰਧਿਤ ਕਿੱਟਾਂ ਵੰਡੀਆਂ ਗਈਆਂ ਹਨ ਅਤੇ 25 ਜੂਨ ਤੋਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਬੀ ਐੱਲ ਓਜ ਨੂੰ ਐੱਸ. ਆਈ. ਆਰ. ਦਾ ਕੰਮ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਭੇਜੀਆਂ ਕਿੱਟਾਂ ਵੰਡੀਆਂ ਗਈਆਂ ਹਨ, ਜਿਸ ਵਿੱਚ ਐੱਸ. ਆਈ. ਆਰ. ਨਾਲ ਸਬੰਧਤ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ.) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਇਸ ਦੌਰਾਨ ਬੀ.ਐੱਲ.ਏ. ਵੱਲੋਂ ਬੀ.ਐੱਲ.ਓ. ਦਾ ਸਹਿਯੋਗ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਤੱਕ ਫਾਰਮ ਪਹੁੰਚੇ ਅਤੇ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਤਰੁੱਟੀ ਨੂੰ ਸਮੇਂ ਸਿਰ ਦਰੁਸਤ ਕੀਤਾ ਜਾ ਸਕੇ। ਉਨ੍ਹਾਂ ਨੇ ਸਮੂਹ ਬੀ.ਐੱਲ ਓਜ਼ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਐੱਸ.ਆਈ.ਆਰ. ਦਾ ਕੰਮ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਪ੍ਰੇਰਿਤ ਕੀਤਾ।
--------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ