ਸੰਗਰੂਰ ਪੁਲਿਸ ਨੇ ਸੀਐਸਪੀ ਲੁੱਟ ਮਾਮਲਾ ਸੁਲਝਾਇਆ, 4 ਮੁਲਜ਼ਮ ਗ੍ਰਿਫ਼ਤਾਰ
ਸੰਗਰੂਰ, 22 ਜੂਨ (ਹਿੰ.ਸ.)| ਸੰਗਰੂਰ ਜ਼ਿਲ੍ਹੇ ਦੀ ਸ਼ੇਰਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵੱਡੀ ਚੌਕ ਸ਼ੇਰਪੁਰ ਸਥਿਤ ਕਸਟਮਰ ਸਰਵਿਸ ਪੁਆਇੰਟ ''ਤੇ ਪਿਸਤੌਲ ਦੀ ਨੋਕ ''ਤੇ ਹੋਈ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ
ਪੁਲਿਸ ਹਿਰਾਸਤ ’ਚ ਮੁਲਜ਼ਮ ਤੇ ਬਰਾਮਦ ਸਮਾਨ।


ਸੰਗਰੂਰ, 22 ਜੂਨ (ਹਿੰ.ਸ.)| ਸੰਗਰੂਰ ਜ਼ਿਲ੍ਹੇ ਦੀ ਸ਼ੇਰਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵੱਡੀ ਚੌਕ ਸ਼ੇਰਪੁਰ ਸਥਿਤ ਕਸਟਮਰ ਸਰਵਿਸ ਪੁਆਇੰਟ 'ਤੇ ਪਿਸਤੌਲ ਦੀ ਨੋਕ 'ਤੇ ਹੋਈ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 40 ਹਜ਼ਾਰ ਰੁਪਏ ਦੀ ਨਕਦੀ, ਇੱਕ ਪਿਸਤੌਲ, ਚਾਰ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤੀ ਗਈ ਇੱਕ ਕਾਰ ਬਰਾਮਦ ਕੀਤੀ ਹੈ।ਇਸ ਮਾਮਲੇ ਦੀ ਜਾਂਚ ਡੀਐਸਪੀ ਧੂਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਇਲਾਕੇ ਵਿੱਚ ਹੋਈਆਂ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਹੋਣ ਦੀ ਉਮੀਦ ਹੈ।ਜਾਣਕਾਰੀ ਮੁਤਾਬਕ ਇਹ ਘਟਨਾ 18 ਮਈ 2026 ਨੂੰ ਸ਼ਾਮ ਕਰੀਬ 5 ਵਜੇ ਵਾਪਰੀ ਸੀ। ਦੋ ਨਕਾਬਪੋਸ਼ ਬਦਮਾਸ਼ ਸੀਐਸਪੀ ਸੈਂਟਰ ਦੇ ਅੰਦਰ ਦਾਖਲ ਹੋਏ ਅਤੇ ਉੱਥੇ ਕੰਮ ਕਰ ਰਹੀ ਮਹਿਲਾ ਕਰਮਚਾਰੀ ਕਮਲਪ੍ਰੀਤ ਕੌਰ ਨੂੰ ਪਿਸਤੌਲ ਦਿਖਾ ਕੇ ਡਰਾ ਧਮਕਾਇਆ।ਇਸ ਤੋਂ ਬਾਅਦ ਲੁਟੇਰਿਆਂ ਨੇ ਦਰਾਜ਼ ਵਿੱਚ ਰੱਖੀ ਕਰੀਬ 40 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਮੁਲਜ਼ਮ ਜਾਂਦੇ ਸਮੇਂ ਦੁਕਾਨ ਮਾਲਕ ਦੀ ਕਿੱਟ ਵੀ ਲੈ ਗਏ, ਜਿਸ ਵਿੱਚ ਇੱਕ ਬਿਨਾਂ ਨੰਬਰ ਵਾਲੀ ਪਿਸਤੌਲ ਅਤੇ ਇੱਕ ਮੋਟਰਸਾਈਕਲ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ ਬਰਨਾਲਾ ਵੱਲ ਫ਼ਰਾਰ ਹੋ ਗਏ ਸਨ।ਦੁਕਾਨ ਮਾਲਕ ਮੁਨੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਸ਼ੇਰਪੁਰ ਥਾਣੇ ਵਿੱਚ 22 ਮਈ 2026 ਨੂੰ ਮੁਕੱਦਮਾ ਨੰਬਰ 54 ਦਰਜ ਕੀਤਾ ਗਿਆ ਸੀ। ਵਾਰਦਾਤ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਤਕਨੀਕੀ ਅਤੇ ਮਨੁੱਖੀ ਸੂਚਨਾ ਦੇ ਆਧਾਰ 'ਤੇ 14 ਜੂਨ 2026 ਨੂੰ ਮੁਲਜ਼ਮਾਂ ਦੀ ਪਛਾਣ ਕਰ ਲਈ। ਪੁਲਿਸ ਨੇ ਸਭ ਤੋਂ ਪਹਿਲਾਂ ਮੁੱਖ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮੰਨਾ ਨੂੰ ਪੁਲ ਕੱਸੀ ਸ਼ੇਰਪੁਰ ਤੋਂ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਮੰਨਾ ਨੇ ਵਾਰਦਾਤ ਵਿੱਚ ਸ਼ਾਮਲ ਆਪਣੇ ਹੋਰ ਸਾਥੀਆਂ ਦੇ ਨਾਮ ਵੀ ਦੱਸੇ, ਜਿਸ ਤੋਂ ਬਾਅਦ ਪੁਲਿਸ ਨੇ ਬਾਕੀ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਹੋਰ ਮਾਮਲਿਆਂ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande