ਖੇਤੀਬਾੜੀ ਵਿਭਾਗ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੱਕੀ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕਰਵਾਈ
ਬਠਿੰਡਾ,22 ਜੂਨ (ਹਿੰ.ਸ.)। ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿਖੇ ਕੰਮ ਕ
ਮੱਕੀ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਦੌਰਾਨ ਅਧਿਕਾਰੀ ਅਤੇ ਕਰਮਚਾਰੀ।


ਬਠਿੰਡਾ,22 ਜੂਨ (ਹਿੰ.ਸ.)। ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿਖੇ ਕੰਮ ਕਰ ਰਹੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੱਕੀ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕਰਵਾਈ ਗਈ।

ਟ੍ਰੇਨਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਨੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਇਸ ਸਾਲ ਮੱਕੀ ਦਾ ਰਕਬਾ ਪਿਛਲੇ ਸਾਲ ਨਾਲੋਂ ਵਧਾਇਆ ਜਾਵੇ। ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ਤੇ ਉਸ ਸਮੱਸਿਆ ਦਾ ਹੱਲ ਕੀਤਾ ਜਾਵੇ। ਟ੍ਰੇਨਿੰਗ ਦੀ ਸ਼ੁਰੂਆਤ ਕਰਦਿਆਂ ਡਾ. ਅਨਰੀਤ ਕੌਰ ਨੇ ਮੱਕੀ ਦੀ ਸਫਲ ਕਾਸ਼ਤ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਪ੍ਰੋਫੈਸਰ ਕਿਸੀ ਵਿਗਿਆਨ ਕੇਂਦਰ ਡਾ. ਪ੍ਰਿਤਪਾਲ ਨੇ ਮੱਕੀ ਦੇ ਵਿੱਚ ਪਾਏ ਜਾਣ ਵਾਲੇ ਖਾਦ ਖੁਰਾਕ ਬਾਰੇ ਜਾਣਕਾਰੀ ਦਿੱਤੀ ਅਤੇ ਸਹਾਇਕ ਪ੍ਰੋਫੈਸਰ ਕਿਸੀ ਵਿਗਿਆਨ ਕੇਂਦਰ ਡਾ. ਜਸੀਤ ਕੌਰ ਨੇ ਮੱਕੀ ਦੀ ਕਾਸਤ ਦੇ ਵਿੱਚ ਆਉਣ ਵਾਲੇ ਅਤੇ ਮੱਕੀ ਫਸਲ ਤੇ ਹਮਲਾ ਕਰਨ ਵਾਲੇ ਕੀੜੇ-ਮਕੌੜਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਡਾ. ਆਰ.ਐਸ ਅਰੋੜਾ ਨੇ ਮੱਕੀ ਦੀਆਂ ਬਿਮਾਰੀਆਂ ਬਾਰੇ ਜਾਣੂੰ ਕਰਵਾਇਆ ਅਤੇ ਡਾ. ਗੁਰਲਾਲ ਸਿੰਘ ਗਿੱਲ ਨੇ ਮੱਕੀ ਦਾ ਅਚਾਰ ਪਾਉਣ ਬਾਰੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ।

ਡਾ. ਰਮਨਦੀਪ ਕੌਰ ਨੇ ਮੱਕੀ ਦੀ ਵਾਢੀ ਤੋਂ ਬਾਅਦ ਸਾਂਭ-ਸੰਭਾਲ ਬਾਰੇ ਕਿਸ ਤਰ੍ਹਾਂ ਉਸਨੂੰ ਸਕਾ ਕੇ ਮੰਡੀ ਦੇ ਵਿੱਚ ਲੈ ਕੇ ਜਾਣਾ ਹੈ, ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਇਸ ਟ੍ਰੇਨਿੰਗ ਨਾਲ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੇ ਆਪਣੇ ਸਵਾਲ-ਜਵਾਬ ਵੀ ਪੁੱਛੇ। ਜਿੰਨ੍ਹਾਂ ਦੇ ਕਿਸੀ ਵਿਗਿਆਨ ਕੇਂਦਰ ਤੇ ਸਾਇੰਸਦਾਨਾਂ ਵੱਲੋਂ ਜਵਾਬ ਦਿੱਤਾ। ਅੰਤ ਵਿੱਚ ਸਮੂਹ ਅਧਿਕਾਰੀਆਂ ਕਰਮਚਾਰੀਆਂ ਦਾ ਕਹਿਣਾ ਸੀ ਕਿ ਇਹ ਟ੍ਰੇਨਿੰਗ ਨਾਲ ਉਹਨਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਬੜਾ ਫਾਇਦਾ ਹੋਵੇਗਾ ਤੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande