ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਬਰਨਾਲਾ ਵਿੱਚ ਭਗੌੜੇ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਬੁਲਡੋਜ਼ਰ
ਬਰਨਾਲਾ, 23 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਨਸ਼ਿਆਂ ਖ਼ਿਲਾਫ਼ ਜੰਗ’ ਮੁਹਿੰਮ ਤਹਿਤ ਬਰਨਾਲਾ ਦੇ ਹੰਡਿਆਇਆ ਕਸਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਰਵਾਈ ਕਰਦਿਆਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਇੱਕ ਭਗੌੜੇ ਨਸ਼ਾ ਤਸਕਰ ਦੇ ਕਥਿਤ ਤੌਰ ’ਤੇ ਗੈਰ-ਕਾਨੂੰ
ਨਸ਼ਾ ਤਸਕਰ ਦੀ ਨਾਜਾਇਜ ਉਸਾਰੀ ’ਤੇ ਚੱਲਦਾ ਪੀਲਾ ਪੰਜਾ।


ਬਰਨਾਲਾ, 23 ਜੂਨ (ਹਿੰ.ਸ.)| ਪੰਜਾਬ ਸਰਕਾਰ ਦੀ ‘ਨਸ਼ਿਆਂ ਖ਼ਿਲਾਫ਼ ਜੰਗ’ ਮੁਹਿੰਮ ਤਹਿਤ ਬਰਨਾਲਾ ਦੇ ਹੰਡਿਆਇਆ ਕਸਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਰਵਾਈ ਕਰਦਿਆਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਇੱਕ ਭਗੌੜੇ ਨਸ਼ਾ ਤਸਕਰ ਦੇ ਕਥਿਤ ਤੌਰ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣਾਏ ਗਏ ਘਰ ’ਤੇ ਬੁਲਡੋਜ਼ਰ ਚਲਾ ਕੇ ਉਸ ਨੂੰ ਢਾਹ ਦਿੱਤਾ।

ਇਹ ਕਾਰਵਾਈ ਹੰਡਿਆਇਆ ਨਿਵਾਸੀ ਰਿੰਕੂ ਸਿੰਘ ਦੇ ਘਰ ’ਤੇ ਕੀਤੀ ਗਈ। ਪੁਲਿਸ ਰਿਕਾਰਡ ਅਨੁਸਾਰ ਰਿੰਕੂ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ 12 ਗੰਭੀਰ ਮਾਮਲੇ ਦਰਜ ਹਨ ਅਤੇ ਅਦਾਲਤ ਵੱਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।

ਪੁਲਿਸ ਅਨੁਸਾਰ ਰਿੰਕੂ ਸਿੰਘ ਦਾ ਪਰਿਵਾਰ ਵੀ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਨਾਮਜ਼ਦ ਰਿਹਾ ਹੈ। ਜਾਣਕਾਰੀ ਮੁਤਾਬਕ ਰਾਣੋ ਖ਼ਿਲਾਫ਼ 17, ਗੁਲਜ਼ਾਰ ਸਿੰਘ ਖ਼ਿਲਾਫ਼ 4 ਅਤੇ ਮੀਨਾ ਰਾਣੀ ਖ਼ਿਲਾਫ਼ ਵੀ 4 ਮਾਮਲੇ ਦਰਜ ਹਨ। ਇਹ ਸਾਰੇ ਵਿਅਕਤੀ ਇਸ ਸਮੇਂ ਵੱਖ-ਵੱਖ ਮਾਮਲਿਆਂ ਵਿੱਚ ਜ਼ਮਾਨਤ ’ਤੇ ਬਾਹਰ ਦੱਸੇ ਜਾ ਰਹੇ ਹਨ।

ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਗੈਰ-ਕਾਨੂੰਨੀ ਸੰਪਤੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਥਾਨਕ ਲੋਕਾਂ ਨੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਖ਼ਤ ਕਾਰਵਾਈਆਂ ਨਾਲ ਹੀ ਸਮਾਜ ਵਿੱਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪੁਲਿਸ ਵੱਲੋਂ ਇਲਾਕੇ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande