ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਸਮੀਖਿਆ ਮੀਟਿੰਗ
ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਏ ਗਏ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਦੇ ਦਿੱਤੇ ਨਿਰਦੇਸ਼ ਮੋਹਾਲੀ, 23 ਜੂਨ (ਹਿੰ.ਸ.)| ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ, ਮੋਹਾਲੀ ਨਾਲ ਇੱਕ ਸਮੀਖਿਆ ਮੀਟਿੰਗ ਕਰਕੇ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਜ
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਸਮੀਖਿਆ ਮੀਟਿੰਗ ਕਰਦੇ ਹੋਏ।


ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਏ ਗਏ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਦੇ ਦਿੱਤੇ ਨਿਰਦੇਸ਼

ਮੋਹਾਲੀ, 23 ਜੂਨ (ਹਿੰ.ਸ.)| ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ, ਮੋਹਾਲੀ ਨਾਲ ਇੱਕ ਸਮੀਖਿਆ ਮੀਟਿੰਗ ਕਰਕੇ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨਾਂ ਦੀਆਂ ਬੈਠਕਾਂ ਦੌਰਾਨ ਉਠਾਏ ਗਏ ਮੁੱਦਿਆਂ ਅਤੇ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਸਮਾਂ ਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਵਪਾਰੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਵਿਭਾਗਾਂ ਤੋਂ ਲੰਬਿਤ ਮਾਮਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਾਪਤ ਕੀਤੀ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨਾਂ ਦੀਆਂ ਮੀਟਿੰਗਾਂ ਵਿੱਚ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਸਾਰੇ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਭਾਗਾਂ ਤੋਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਬਾਕੀ ਰਹਿੰਦੇ ਮਾਮਲਿਆਂ ਨੂੰ ਜਲਦ ਹੱਲ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨ ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨ ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਵੀ ਹਾਜ਼ਰ ਸਨ।

ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਨਾਲ ਸਬੰਧਤ ਬਹੁਤੇ ਮੁੱਦੇ ਸਥਾਨਕ ਸਰਕਾਰ ਸੰਸਥਾਵਾਂ, ਪਾਵਰਕਾਮ ਅਤੇ ਹੋਰ ਵਿਭਾਗਾਂ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਦਾ ਹੱਲ ਜ਼ਿਲ੍ਹਾ ਪੱਧਰ ’ਤੇ ਹੀ ਸੰਭਵ ਹੈ। ਇਸ ਲਈ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਵਪਾਰਕ ਭਾਈਚਾਰੇ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande