ਜਲੰਧਰ ਫਾਇਰਿੰਗ ਮਾਮਲੇ ਦਾ ਮੁੱਖ ਦੋਸ਼ੀ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ, ਪਿਸਤੌਲ ਸਮੇਤ ਕਾਬੂ
ਜਲੰਧਰ, 23 ਜੂਨ (ਹਿੰ.ਸ.)| ਜਲੰਧਰ ਦੇ ਕਿਸ਼ਨਪੁਰਾ ਰੋਡ ਸਥਿਤ ਬੀਐਮਐਸ ਫੈਸ਼ਨ ਸ਼ੋਰੂਮ ''ਤੇ ਫਾਇਰਿੰਗ ਕਰਨ ਵਾਲੇ ਮੁੱਖ ਦੋਸ਼ੀ ਨੂੰ ਮੰਗਲਵਾਰ ਨੂੰ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ। ਮੁਕਾਬਲੇ ਦੌਰਾਨ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਜ਼ਖ਼ਮ
ਐਂਨਕਾਉਂਟਰ ’ਚ ਜਖਮੀ ਮੁਲਜ਼ਮ, ਮੁੱਢਲੀ ਸਹਾਇਤਾ ਦਿੰਦੇ ਹੋਏ ਡਾਕਟਰ।


ਜਲੰਧਰ, 23 ਜੂਨ (ਹਿੰ.ਸ.)| ਜਲੰਧਰ ਦੇ ਕਿਸ਼ਨਪੁਰਾ ਰੋਡ ਸਥਿਤ ਬੀਐਮਐਸ ਫੈਸ਼ਨ ਸ਼ੋਰੂਮ 'ਤੇ ਫਾਇਰਿੰਗ ਕਰਨ ਵਾਲੇ ਮੁੱਖ ਦੋਸ਼ੀ ਨੂੰ ਮੰਗਲਵਾਰ ਨੂੰ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ। ਮੁਕਾਬਲੇ ਦੌਰਾਨ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰ ਲਿਆ। ਪੁਲਿਸ ਨੇ ਉਸ ਕੋਲੋਂ ਇੱਕ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ 11 ਦਿਨ ਪਹਿਲਾਂ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਬੀਐਮਐਸ ਫੈਸ਼ਨ ਸ਼ੋਰੂਮ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ। ਗੋਲੀਆਂ ਸ਼ੋਰੂਮ ਦੇ ਮੁੱਖ ਸ਼ੀਸ਼ਿਆਂ 'ਤੇ ਲੱਗੀਆਂ ਸਨ, ਜਿਸ ਕਾਰਨ ਸ਼ੋਰੂਮ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਸਨ। ਹਾਲਾਂਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।

ਵਾਰਦਾਤ ਤੋਂ ਕੁਝ ਸਮੇਂ ਬਾਅਦ ਸ਼ੋਰੂਮ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ ਸੀ, ਜਿਸ ਵਿੱਚ ਉਸ ਤੋਂ ਮੋਟੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਟੀਮ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਸੀ। ਇਸ ਦੌਰਾਨ ਦੋਸ਼ੀ ਨੇ ਆਤਮ ਸਮਰਪਣ ਕਰਨ ਦੀ ਬਜਾਏ ਪੁਲਿਸ ਪਾਰਟੀ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਆਪਣੇ ਬਚਾਅ ਵਿੱਚ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇੱਕ ਗੋਲੀ ਦੋਸ਼ੀ ਦੀ ਲੱਤ ਵਿੱਚ ਲੱਗੀ। ਪੁਲਿਸ ਨੇ ਮੌਕੇ ਤੋਂ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ ਨਾਜਾਇਜ਼ ਪਿਸਤੌਲ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਨਵਲ ਉਰਫ਼ ਬਿੱਲਾ ਵਜੋਂ ਹੋਈ ਹੈ। ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਹੀ ਕੁਸ਼ ਨਾਮਕ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਬਸਤੀ ਸ਼ੇਖ ਦੇ ਘਾਸ ਮੰਡੀ ਇਲਾਕੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬੱਲ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰੇ 'ਤੇ ਹੀ ਫਾਇਰਿੰਗ ਅਤੇ ਫਿਰੌਤੀ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਿਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande