ਪਟਿਆਲਾ : ਡੀਸੀ ਤੇ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਟਿਆਲਾ,23 ਜੂਨ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਗਰ ਨਿਗਮ ਦੇ ਸਾਂਝੇ ਸਹਿਯੋਗ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਸੀ
ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਡੀਸੀ ਤੇ ਕਮਿਸ਼ਨਰ


ਪਟਿਆਲਾ,23 ਜੂਨ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਗਰ ਨਿਗਮ ਦੇ ਸਾਂਝੇ ਸਹਿਯੋਗ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ। ਓਹਨਾ ਦੇ ਨਾਲ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇੰਦਰਾ ਕਾਲੋਨੀ ਖੇਤਰ ਵਿੱਚ ਸੀਵਰੇਜ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੀਵਰੇਜ ਲਾਈਨਾਂ ਦੀ ਸਫ਼ਾਈ ਅਤੇ ਨਿਕਾਸੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਾਰੇ ਨਾਲਿਆਂ, ਸੀਵਰੇਜ ਲਾਈਨਾਂ ਅਤੇ ਡਰੇਨਾਂ ਦੀ ਸਫ਼ਾਈ ਦਾ ਕੰਮ ਤਰਜੀਹ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਪਾਣੀ ਖੜ੍ਹਾ ਹੋਣ ਜਾਂ ਸੀਵਰੇਜ ਦੀ ਸਮੱਸਿਆ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਤ੍ਰਿਪੜੀ ਤੋਂ ਝਿੱਲ ਰੋਡ ਤੱਕ ਸੜਕਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਸੜਕਾਂ ਦੀ ਮੁਰੰਮਤ ਅਤੇ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਡੀ.ਸੀ. ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਮੁੱਖ ਮਾਰਗਾਂ, ਰਿਹਾਇਸ਼ੀ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਜਲ ਭਰਾਅ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande