ਅਮਰਨਾਥ ਯਾਤਰਾ ਤੋਂ ਪਹਿਲਾਂ ਸੁਜਾਨਪੁਰ ਵਿੱਚ ਪੁਲਿਸ ਨੇ ਕੱਢਿਆ ਫਲੈਗ ਮਾਰਚ
ਪਠਾਨਕੋਟ, 23 ਜੂਨ (ਹਿੰ.ਸ.)| ਸ਼੍ਰੀ ਅਮਰਨਾਥ ਯਾਤਰਾ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸੁਜਾਨਪੁਰ ਕਸਬੇ ਵਿੱਚ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਯਾਤਰਾ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਅਤੇ ਹਾਈ ਅਲਰਟ ’ਤੇ ਹੈ। ਜ਼ਿਲ੍ਹਾ ਪੁਲਿ
ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਸੀਨੀਅਰ ਅਫ਼ਸਰ।


ਪਠਾਨਕੋਟ, 23 ਜੂਨ (ਹਿੰ.ਸ.)| ਸ਼੍ਰੀ ਅਮਰਨਾਥ ਯਾਤਰਾ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸੁਜਾਨਪੁਰ ਕਸਬੇ ਵਿੱਚ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਯਾਤਰਾ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਅਤੇ ਹਾਈ ਅਲਰਟ ’ਤੇ ਹੈ। ਜ਼ਿਲ੍ਹਾ ਪੁਲਿਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਫਲੈਗ ਮਾਰਚ ਥਾਣਾ ਸੁਜਾਨਪੁਰ ਦੇ ਇੰਚਾਰਜ ਅਰੁਣ ਕੁਮਾਰ ਅਤੇ ਡੀਐਸਪੀ ਧਾਰਕਲਾਂ ਰਾਜੇਸ਼ ਕੱਕੜ ਦੀ ਅਗਵਾਈ ਹੇਠ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਸ਼੍ਰੀ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਫਲੈਗ ਮਾਰਚ ਦੀ ਸ਼ੁਰੂਆਤ ਪੁਲ ਨੰਬਰ-5 ਤੋਂ ਕੀਤੀ ਗਈ। ਇਹ ਮਾਰਚ ਟੈਂਪੂ ਸਟੈਂਡ ਚੌਕ, ਮੁੱਖ ਬਾਜ਼ਾਰ, ਕਠੂਈ ਬਾਜ਼ਾਰ, ਘਾਹ ਮੰਡੀ ਚੌਕ, ਵਿਸ਼ਵਕਰਮਾ ਮੰਦਰ ਚੌਕ ਅਤੇ ਐੱਮਸੀ ਰੋਡ ਤੋਂ ਹੁੰਦਾ ਹੋਇਆ ਪੁਲ ਨੰਬਰ-4 ਨੇੜੇ ਸਮਾਪਤ ਹੋਇਆ। ਇਸ ਦੌਰਾਨ ਪੁਲਿਸ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਚੌਕਸ ਰਹਿਣ ਦਾ ਸੰਦੇਸ਼ ਦਿੱਤਾ।

ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਅਮਰਨਾਥ ਯਾਤਰਾ ਅਤੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫਲੈਗ ਮਾਰਚ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।

ਪੁਲਿਸ ਅਧਿਕਾਰੀਆਂ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਪਛਾਤੇ ਵਿਅਕਤੀ ਦਾ ਸਮਾਨ ਆਪਣੀਆਂ ਦੁਕਾਨਾਂ ਜਾਂ ਕਾਰੋਬਾਰੀ ਅਦਾਰਿਆਂ ਵਿੱਚ ਨਾ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande