ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਦੇ ਵਾਰਡਾਂ ਵਿੱਚ ਲੋਕ ਮਿਲਣੀਆਂ ਦਾ ਸਿਲਸਲਾ ਜਾਰੀ
ਪੰਜਾਬ ਸਰਕਾਰ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ. ਅੰਮ੍ਰਿਤਸਰ, 23 ਜੂਨ (ਹਿੰ.ਸ.)| ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 3, 9 ਅਤੇ 10 ਵਿੱਚ ਲੋਕ ਮਿਲਣੀਆਂ ਕਰਕੇ
ਲੋਕ ਮਿਲਣੀ ਕਰਦੇ ਹੋਏ ਮੰਤਰੀ ਹਰਭਜਨ ਸਿੰਘ ਈ.ਟੀ.ਓ.।


ਪੰਜਾਬ ਸਰਕਾਰ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ, 23 ਜੂਨ (ਹਿੰ.ਸ.)| ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 3, 9 ਅਤੇ 10 ਵਿੱਚ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਰਾਜ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ।ਉਹਨਾਂ ਕਿਹਾ ਕਿ ਮਾਨ ਸਰਕਾਰ ਆਪਣੀ ਅਖੀਰਲੀ ਗਰੰਟੀ ਨੂੰ ਵੀ ਪੂਰਾ ਕਰਨ ਜਾ ਰਹੀ ਹੈ ਅਤੇ ਜੁਲਾਈ ਮਹੀਨੇ ਤੋਂ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਵੀ ਲੋੜ ਪੈਣ 'ਤੇ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ।ਸ. ਈ.ਟੀ.ਓ. ਨੇ ਅੱਗੇ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਦੇ ਹਜ਼ਾਰਾਂ ਕਰੋੜ ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande