ਅਯੁੱਧਿਆ ਮਾਮਲੇ ਵਿੱਚ ਐਸਆਈਟੀ ਨੇ ਸੂਬਾ ਸਰਕਾਰ ਨੂੰ ਸੌਂਪੀ ਰਿਪੋਰਟ
ਲਖਨਊ, 23 ਜੂਨ (ਹਿੰ.ਸ.)। ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿੱਚ ਚੜ੍ਹਾਏ ਗਏ ਚੜ੍ਹਾਵੇ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਆਪਣੀ ਮੁੱਢਲੀ ਜਾਂਚ ਰਿਪੋਰਟ ਸੌਂਪ ਦਿੱਤੀ। ਐਸ.ਆਈ.ਟੀ. ਮੈਂਬਰਾਂ ਨੇ ਇਹ ਰ
ਸੰਜੇ ਪ੍ਰਸਾਦ ਨੂੰ ਰਿਪੋਰਟ ਸੌਂਪਦੇ ਹੋਏ ਐਸਆਈਟੀ ਮੈਂਬਰ।


ਲਖਨਊ, 23 ਜੂਨ (ਹਿੰ.ਸ.)। ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿੱਚ ਚੜ੍ਹਾਏ ਗਏ ਚੜ੍ਹਾਵੇ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਆਪਣੀ ਮੁੱਢਲੀ ਜਾਂਚ ਰਿਪੋਰਟ ਸੌਂਪ ਦਿੱਤੀ। ਐਸ.ਆਈ.ਟੀ. ਮੈਂਬਰਾਂ ਨੇ ਇਹ ਰਿਪੋਰਟ ਵਧੀਕ ਮੁੱਖ ਸਕੱਤਰ (ਗ੍ਰਹਿ) ਸੰਜੇ ਪ੍ਰਸਾਦ ਨੂੰ ਸੌਂਪ ਦਿੱਤੀ।

ਰਾਜ ਸਰਕਾਰ ਨੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਬੇਨਤੀ 'ਤੇ 13 ਜੂਨ ਨੂੰ ਤਿੰਨ ਮੈਂਬਰੀ ਐਸ.ਆਈ.ਟੀ. ਬਣਾਈ ਸੀ। ਟਰੱਸਟ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਲਈ ਐਸ.ਆਈ.ਟੀ. ਬਣਾਉਣ ਦੀ ਬੇਨਤੀ ਕੀਤੀ ਸੀ।

ਐਸ.ਆਈ.ਟੀ. ਵਿੱਚ ਲਖਨਊ ਡਿਵੀਜ਼ਨਲ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ, ਆਈ.ਜੀ. ਰੇਂਜ ਕਿਰਨ ਐਸ, ਅਤੇ ਵਿਸ਼ੇਸ਼ ਸਕੱਤਰ ਵਿੱਤ ਨੀਲ ਰਤਨ ਸ਼ਾਮਲ ਸਨ। ਵਿਜੇ ਵੀ ਪੰਤ ਅਤੇ ਕਿਰਨ ਐਸ ਨੇ ਮੁੱਢਲੀ ਰਿਪੋਰਟ ਸੌਂਪ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande