ਟੀਕਾਕਰਣ ਨਾਲ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾ ਕੇ ਹੋ ਸਕਦੀ ਹੈ ਤੰਦਰੁਸਤ ਸਮਾਜ ਦੀ ਸਿਰਜਣਾ : ਡਾ. ਤਪਿੰਦਰਜੋਤ
ਬਠਿੰਡਾ, 24 ਜੂਨ (ਹਿੰ.ਸ.)। ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਟੀਕਾਕਰਣ ਮੁਹਿੰਮ ਚਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਹ ਟੀਕਾਕਰਣ ਹਰ ਹਫ਼ਤੇ ਬੁੱਧਵਾਰ
ਬੱਚੇ ਦਾ ਟੀਕਾਕਰਣ ਕਰਦੇ ਸਿਹਤ ਵਿਭਾਗ ਦੇ ਕਰਮਚਾਰੀ।


ਬਠਿੰਡਾ, 24 ਜੂਨ (ਹਿੰ.ਸ.)। ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਟੀਕਾਕਰਣ ਮੁਹਿੰਮ ਚਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਹ ਟੀਕਾਕਰਣ ਹਰ ਹਫ਼ਤੇ ਬੁੱਧਵਾਰ ਕੀਤਾ ਜਾਂਦਾ ਹੈ। ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੇ ਵੀ ਟੈਟਨਸ ਦੇ ਟੀਕੇ ਲਗਾਏ ਜਾਂਦੇ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਣ ਦਾ 100 ਪ੍ਰਤੀਸ਼ਤ ਟੀਚਾ ਪ੍ਰਾਪਤ ਕੀਤਾ ਜਾਵੇ। ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਕਿਹਾ ਕਿ ਗਰਭ ਦੌਰਾਨ ਗਰਭਵਤੀ ਮਾਵਾਂ ਨੂੰ ਟੈਟਨਸ ਦੇ ਟੀਕੇ ਲਗਵਾਉਣ ਨਾਲ ਮਾਂ ਅਤੇ ਬੱਚੇ ਨੂੰ ਟੈਟਨਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਣ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਅਤੇ ਹਰ ਬੱਚੇ ਲਈ ਸਮੇਂ ਸਿਰ ਸਾਰੇ ਟੀਕੇ ਲਗਵਾਉਣਾ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ, ਏ.ਐੱਨ.ਐੱਮ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਰਾਹੀਂ ਘਰ-ਘਰ ਸੰਪਰਕ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਣ ਕਾਰਡ ਚੈੱਕ ਕਰਕੇ ਜੇ ਕੋਈ ਟੀਕਾ ਰਹਿ ਗਿਆ ਹੋਵੇ ਤਾਂ ਨਜ਼ਦੀਕੀ ਸਿਹਤ ਕੇਂਦਰ ਤੇ ਜਾ ਕੇ ਟੀਕਾਕਰਣ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਟੀਕਾਕਰਣ ਰਾਹੀਂ ਹੀ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande