ਐਸ.ਆਈ.ਆਰ. ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੂਥ ਲੈਵਲ ਏਜੰਟਾਂ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਇਆ ਜਾਵੇ : ਡੀ.ਸੀ. ਕੋਮਲ ਮਿੱਤਲ
ਮੋਹਾਲੀ, 24 ਜੂਨ (ਹਿੰ.ਸ.)| ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਸਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐਲ.ਏ
ਮੀਟਿੰਗ ਕਰਦੇ ਹੋਏ ਡੀ.ਸੀ. ਮੋਹਾਲੀ ਕੋਮਲ ਮਿੱਤਲ।


ਮੋਹਾਲੀ, 24 ਜੂਨ (ਹਿੰ.ਸ.)| ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਸਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਬੀ.ਐਲ.ਏ.-1 ਅਤੇ ਬੀ.ਐਲ.ਏ.-2 ਆਪਣੇ-ਆਪਣੇ ਖੇਤਰਾਂ ਦੇ ਬੀ.ਐਲ.ਓਜ਼ ਨਾਲ ਪੂਰਨ ਤੌਰ 'ਤੇ ਸਹਿਯੋਗ ਕਰਨ ਤਾਂ ਜੋ ਐਸ.ਆਈ.ਆਰ.-2026 ਦੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਐਸ.ਆਈ.ਆਰ.-2026 ਦੀ ਪ੍ਰਕਿਰਿਆ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲੇਗੀ, ਜਿਸ ਦੌਰਾਨ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਨਗੇ ਤਾਂ ਜੋ ਵੋਟਰ ਸੂਚੀਆਂ ਵਿੱਚ ਦਰਜ ਵੇਰਵਿਆਂ ਨੂੰ ਸਹੀ ਅਤੇ ਅਪਡੇਟ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 69 ਫੀਸਦੀ ਮੈਪਿੰਗ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਜਿੱਥੇ ਮੈਪਿੰਗ ਦੀ ਪ੍ਰਗਤੀ ਘੱਟ ਹੈ, ਉੱਥੇ ਬੀ.ਐਲ.ਏ. ਵੱਲੋਂ ਬੀ.ਐਲ.ਓਜ਼ ਨੂੰ ਸਹਿਯੋਗ ਦੇ ਕੇ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਮੀਟਿੰਗ ਦੌਰਾਨ ਐਬਸੈਂਟ, ਸ਼ਿਫਟਡ ਅਤੇ ਡੈੱਡ (ਏ.ਐਸ.ਡੀ.) ਵੋਟਰਾਂ ਸਬੰਧੀ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਈ ਸੀ ਆਈ ਨੈੱਟ (eci.net) ਪੋਰਟਲ 'ਤੇ ਬੁੱਕ-ਏ-ਕਾਲ ਦੀ ਵਿਸ਼ੇਸ਼ ਸਹੂਲਤ ਉਪਲਬਧ ਕਰਵਾਈ ਗਈ ਹੈ, ਜਿਸ ਤਹਿਤ ਪ੍ਰਾਪਤ ਸ਼ਿਕਾਇਤ ਜਾਂ ਪੁੱਛਗਿੱਛ ਦਾ ਨਿਪਟਾਰਾ 24 ਘੰਟਿਆਂ ਦੇ ਅੰਦਰ ਯਕੀਨੀ ਬਣਾਇਆ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ 1950 ਹੈਲਪਲਾਈਨ ਨੰਬਰ 'ਤੇ ਸੰਪਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਬੀ.ਐਲ.ਏ. ਵੋਟਰ ਨੂੰ ਕਾਲ ਕਰਕੇ ਐਸ ਆਈ ਆਰ ਸਬੰਧੀ ਹਰ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਜਨਤਾ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਗ੍ਰੀਵੈਂਸ ਸੈੱਲ ਸਥਾਪਿਤ ਕੀਤੇ ਗਏ ਹਨ, ਜਿੱਥੇ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਦਰਜ ਕਰਵਾ ਸਕਦੇ ਹਨ।

ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੀ.ਐਲ.ਏ. ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਚੋਣ ਕਾਨੂੰਨਗੋ ਸੁਰਿੰਦਰ ਬੱਤਰਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਵੱਖ-ਵੱਖ ਪਾਰਟੀਆਂ ਤੋਂ ਜਿਵੇਂ ਆਪ ਪਾਰਟੀ ਤੋਂ ਰਘਵੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਸਤਨਾਮ ਸਿੰਘ, ਰਵਿੰਦਰ ਸਿੰਘ ਖਹਿਰਾ, ਬਹੁਜਨ ਸਮਾਜ ਪਾਰਟੀ ਤੋਂ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਹਰਕੇਸ਼ ਚੰਦ ਸ਼ਰਮਾ, ਬਲਜਿੰਦਰ ਸ਼ਰਮਾ, ਕੰਵਰਬੀਰ ਸਿੰਘ ਸਿੱਧੂ, ਗੁਰਸੇਵਕ ਸਿੰਘ, ਬਹਾਦਰ ਸਿੰਘ ਰਹਿਲ, ਬੀ.ਜੇ.ਪੀ. ਪਾਰਟੀ ਤੋਂ ਪਵਨ ਮਨਚੰਦਾ, ਅਮਰੀਕ ਕੁਮਾਰ, ਹਰਦੀਪ ਸਿੰਘ ਬੈਦਵਾਣ, ਰਵਿੰਦਰ ਰਾਣਾ ਆਦਿ ਹਾਜ਼ਿਰ ਸਨ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨੂੰ ਇਹ ਵਿਸ਼ਵਾਸ਼ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਐੋਸ ਆਈ ਆਰ ਦੀ ਪ੍ਰਕਿਰਿਆ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਨੇਪਰ੍ਹੇ ਚਾੜ੍ਹੀ ਜਾਵੇਗੀ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande