
ਬਟਾਲਾ, 24 ਜੂਨ (ਹਿੰ.ਸ.)। ਬਟਾਲਾ ਹਲਕਾ ਅੰਦਰ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤੀ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਧੁੱਪਸੜੀ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡ ਧੁੱਪਸੜੀ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ ਹੈ। ਇਸ ਮੌਕੇ ਮਸੀਹ ਭਾਈਚਾਰਾ ਵੱਲੋਂ ਇੱਕ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਵਿੱਚ ਮਸੀਹ ਧਰਮਸ਼ਾਲਾ ਵਿਚ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਰਹਿੰਦੇ ਕੰਮ ਜਲਦ ਮੁਕੰਮਲ ਕਰਵਾਏ ਜਾਣਗੇ।
ਇਸ ਮੌਕੇ ਮਸੀਹ ਭਾਈਚਾਰੇ ਵੱਲੋਂ ਅਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਅਤੇ ਸਰਪੰਚ ਬਲਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਮਸੀਹ ਧਰਮਸ਼ਾਲਾ ਵਿੱਚ ਪਾਣੀ ਵਾਲਾ ਨਲਕਾ ਲਗਾਉਣ, ਸੋਲਰ ਲਾਈਟਾਂ ਤੋਂ ਇਲਾਵਾ ਪਿੰਡ ਵਿੱਚ ਕੱਚੇ ਕੋਠੇ ਦੀ ਗਰਾਂਟ, ਸ਼ੈੱਡ ਆਦਿ ਬਾਰੇ ਦੱਸਿਆ ਗਿਆ। ਜਿਸ ਸਬੰਧੀ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਲਦ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕ ਭੁਪਿੰਦਰ ਸਿੰਘ, ਮਾ. ਰਤਨ ਸਿੰਘ, ਥਾਣੇਦਾਰ ਜਸਪਾਲ ਸਿੰਘ, ਪ੍ਰਿਥੀਪਾਲ ਸਿੰਘ, ਸਤਨਾਮ ਸਿੰਘ, ਜਥੇਦਾਰ ਮੈਂਬਰ ਪੰਚਾਇਤ ਅਵਤਾਰ ਸਿੰਘ, ਮੈਂਬਰ ਪੰਚਾਇਤ ਸੁਖਦੇਵ ਸਿੰਘ, ਮੈਂਬਰ ਪੰਚਾਇਤ ਪ੍ਰੀਤਮ ਸਿੰਘ, ਮੈਂਬਰ ਮੁਖਤਾਰ ਸਿੰਘ, ਅਸ਼ੋਕ ਕੁਮਾਰ, ਨਰਿੰਦਰ ਸਿੰਘ, ਮੌਜਾ ਮਸੀਹ, ਜੱਗਾ ਮਸੀਹ, ਸੈਮੂਅਲ ਮਸੀਹ ਆਦਿ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ