ਪੰਜਾਬ ਅਤੇ ਚੰਡੀਗੜ੍ਹ ਵਿੱਚ ਤਿੰਨ ਦਿਨ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਚੰਡੀਗੜ੍ਹ, 24 ਜੂਨ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਚਮਕਣ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾ
ਚੰਡੀਗੜ੍ਹ ਮੋਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 24 ਜੂਨ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਚਮਕਣ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਤਾਪਮਾਨ ਵਿੱਚ ਲਗਭਗ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 38.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਅੱਜ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ ਅਤੇ ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 25 ਤੋਂ 30 ਜੂਨ ਦੇ ਵਿਚਕਾਰ ਕਿਸੇ ਵੀ ਸਮੇਂ ਮਾਨਸੂਨ ਦੀ ਐਂਟਰੀ ਹੋ ਸਕਦੀ ਹੈ। ਵੱਡੇ ਸ਼ਹਿਰਾਂ ਵਿੱਚ ਮਾਨਸੂਨ ਸਭ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚਣ ਦੀ ਸੰਭਾਵਨਾ ਹੈ, ਜਦਕਿ ਬਠਿੰਡਾ ਵਿੱਚ ਇਸ ਦੀ ਆਮਦ ਸਭ ਤੋਂ ਅਖੀਰ ਵਿੱਚ ਹੋ ਸਕਦੀ ਹੈ। ਚੰਡੀਗੜ੍ਹ ਵਿੱਚ 27 ਤੋਂ 30 ਜੂਨ ਦਰਮਿਆਨ ਮਾਨਸੂਨ ਪਹੁੰਚਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ 28-29 ਜੂਨ ਦੇ ਆਸ-ਪਾਸ ਚੰਗੀ ਮਾਨਸੂਨੀ ਬਾਰਿਸ਼ ਹੋ ਸਕਦੀ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 26 ਜੂਨ ਤੱਕ ਅਤੇ ਫਿਰ 29 ਜੂਨ ਦੇ ਆਸ-ਪਾਸ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਪਰ ਇਸ ਦੇ ਨਾਲ-ਨਾਲ ਕਈ ਖੇਤਰਾਂ ਵਿੱਚ ਗਰਜ-ਚਮਕ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਵੀ ਬਣੀ ਰਹੇਗੀ।

ਅਗਲੇ ਤਿੰਨ ਦਿਨਾਂ ਦਾ ਮੌਸਮ25 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ।26 ਜੂਨ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ।27 ਜੂਨ: ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦਿਨ ਮੌਸਮ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande