
ਮੋਹਾਲੀ, 24 ਜੂਨ (ਹਿੰ.ਸ.)| ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਖਪਤਕਾਰਾਂ ਨੂੰ ਸ਼ੁੱਧ ਅਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਅਤੇ ਦੁੱਧ ਵਿੱਚ ਮਿਲਾਵਟ ਰੋਕਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹਾ ਐਸ.ਏ.ਐਸ ਨਗਰ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕਰੇਤਾਵਾਂ ਅਤੇ ਆਮ ਖਪਤਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਆਪਣੇ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜੀ ਮੰਜਿਲ, ਡੀ.ਸੀ. ਦਫਤਰ, ਸੈਕਟਰ 76 ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸੰਪਰਕ ਕਰ ਸਕਦੇ ਹਨ। ਹਰਵੰਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਐਸ.ਏ.ਐਸ ਨਗਰ ਨੇ ਦੱਸਿਆ ਕਿ ਦੁੱਧ ਉਤਪਾਦਕ ਅਤੇ ਆਮ ਨਾਗਰਿਕ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH