ਮਾਸਕ ਰਾਹੀਂ ਬਣਾਈ ਗਈ ਫਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੋਹਾਲੀ, 25 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਕਥਿਤ ਵੀਡੀਓ ਵਿਵਾਦ ਨੂੰ ਲੈ ਕੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦਿਆਂ ਵੱਡੇ ਦਾਅਵੇ ਕੀਤੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਵੀਡੀਓ ਉਨ੍ਹਾਂ ਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ
Chief Minister Bhagwant Singh Mann addressing media


Jagman Samra holding CM Face mask


ਮੋਹਾਲੀ, 25 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਕਥਿਤ ਵੀਡੀਓ ਵਿਵਾਦ ਨੂੰ ਲੈ ਕੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦਿਆਂ ਵੱਡੇ ਦਾਅਵੇ ਕੀਤੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਵੀਡੀਓ ਉਨ੍ਹਾਂ ਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼ ਦਾ ਹਿੱਸਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ, ਸਗੋਂ ਉਨ੍ਹਾਂ ਵਰਗਾ ਮਾਸਕ ਤਿਆਰ ਕਰਕੇ ਇਸਦੀ ਵਰਤੋਂ ਕੀਤੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਮੀਡੀਆ ਸਾਹਮਣੇ ਕਥਿਤ ਸਬੂਤ ਪੇਸ਼ ਕਰਦਿਆਂ ਕਿਹਾ ਕਿ ਕੈਨੇਡਾ ਰਹਿੰਦੇ ਜਗਮਨ ਸਮਰਾ ਦੀ ਪਛਾਣ ਇਸ ਮਾਮਲੇ ਨਾਲ ਜੁੜੇ ਵਿਅਕਤੀ ਵਜੋਂ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਸਕ ਦੀ ਵਰਤੋਂ ਕਰਕੇ ਕੈਨੇਡਾ ਦੇ ਇੱਕ ਹੋਟਲ ਵਿੱਚ ਵੀਡੀਓ ਬਣਾਈ ਗਈ, ਜਦਕਿ ਉਹ ਸਾਲ 2016 ਤੋਂ ਬਾਅਦ ਕੈਨੇਡਾ ਨਹੀਂ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਵਿੱਚ ਕਈ ਅਜਿਹੇ ਤੱਥ ਹਨ ਜੋ ਇਸਨੂੰ ਫਰਜ਼ੀ ਸਾਬਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵੀਡੀਓ ਵਿੱਚ ਚਿਹਰੇ ‘ਤੇ ਮਾਸਕ ਦੀ ਲਾਈਨ, ਗਰਦਨ ਦੀ ਬਣਾਵਟ ਅਤੇ ਉਨ੍ਹਾਂ ਦੀ ਠੋਡੀ ‘ਤੇ ਮੌਜੂਦ ਪੁਰਾਣੇ ਸਰਜਰੀ ਦੇ ਨਿਸ਼ਾਨ ਵਿੱਚ ਅੰਤਰ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਵੀਡੀਓ ਤਿਆਰ ਕਰਨ ਵਾਲੇ ਉਨ੍ਹਾਂ ਦੇ ਚਿਹਰੇ ਨਾਲ ਜੁੜੇ ਇਨ੍ਹਾਂ ਨਿਸ਼ਾਨਾਂ ਨੂੰ ਦੁਬਾਰਾ ਨਹੀਂ ਬਣਾ ਸਕੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਜ਼ਿੰਮੇਵਾਰ ਲੋਕਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਸਬੂਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਵੀ ਰੱਖੇ ਜਾਣਗੇ ਤਾਂ ਜੋ ਮਾਮਲੇ ਦੀ ਸੱਚਾਈ ਸਾਹਮਣੇ ਆ ਸਕੇ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਫਰਜ਼ੀ ਵੀਡੀਓ ਰਾਹੀਂ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੁਕਿਆ ਹੈ ਅਤੇ ਉਹ ਕਿਸੇ ਵੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਵਿਰੋਧੀ ਵਿਕਾਸ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਅਜਿਹੇ ਵਿਵਾਦ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਧਾਰਮਿਕ ਖੇਤਰਾਂ ਵਿੱਚ ਕੀਤੇ ਕੰਮਾਂ ਦਾ ਮੁਕਾਬਲਾ ਨਾ ਕਰ ਸਕਣ ਕਾਰਨ ਵਿਰੋਧੀ ਅਜਿਹੇ ਤਰੀਕੇ ਅਪਣਾ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਉਹ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਤਾਂ ਉਹ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ ਅਤੇ ਸਬੂਤ ਪੁਲਿਸ ਨੂੰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਰੂਰਤ ਪਈ ਤਾਂ ਇੰਟਰਪੋਲ ਰਾਹੀਂ ਵੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਸੱਚਾਈ ਨੂੰ ਸਮਝਦੇ ਹਨ ਅਤੇ ਅੰਤ ਵਿੱਚ ਸੱਚ ਦੀ ਹੀ ਜਿੱਤ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande