ਕੋਟਕਪੂਰਾ ‘ਚ 53 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ, ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
ਫਰੀਦਕੋਟ, 25 ਜੂਨ (ਹਿੰ.ਸ.)| ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ ਜੈਤੋ ਦੀ ਟੀਮ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੋਟਕਪੂਰਾ ਵਿੱਚ ਕਾਰਵਾਈ ਕਰਦਿਆਂ 53 ਗ੍ਰਾਮ ਹੈਰੋਇਨ ਸਮੇਤ ਇੱਕ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ
ਪੁਲਿਸ ਹਿਰਾਸਤ ’ਚ ਮੁਲਜ਼ਮ।


ਫਰੀਦਕੋਟ, 25 ਜੂਨ (ਹਿੰ.ਸ.)| ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ ਜੈਤੋ ਦੀ ਟੀਮ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੋਟਕਪੂਰਾ ਵਿੱਚ ਕਾਰਵਾਈ ਕਰਦਿਆਂ 53 ਗ੍ਰਾਮ ਹੈਰੋਇਨ ਸਮੇਤ ਇੱਕ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਵਾਸੀ ਮਲਕੀਤ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਨੁਸਾਰ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਸੀ.ਆਈ.ਏ. ਸਟਾਫ ਜੈਤੋ ਦੇ ਇੰਚਾਰਜ ਏਐਸਆਈ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਦੇਵੀਵਾਲਾ ਰੋਡ, ਕੋਟਕਪੂਰਾ ‘ਤੇ ਸ਼ੱਕ ਦੇ ਆਧਾਰ ‘ਤੇ ਇੱਕ ਪਤੀ-ਪਤਨੀ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ।ਤਲਾਸ਼ੀ ਦੌਰਾਨ ਪੁਲਿਸ ਨੂੰ ਉਨ੍ਹਾਂ ਦੇ ਕਬਜ਼ੇ ਵਿੱਚੋਂ 53 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਦੋਵਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।ਪੁਲਿਸ ਹੁਣ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਮਾਮਲੇ ਸਬੰਧੀ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਮਲਕੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਪੁਲਿਸ ਤੋਂ ਬਚਣ ਲਈ ਕਈ ਵਾਰ ਔਰਤਾਂ ਦੀ ਮਦਦ ਲੈਂਦੇ ਹਨ ਅਤੇ ਇਸ ਮਾਮਲੇ ਵਿੱਚ ਵੀ ਮੁਲਜ਼ਮ ਆਪਣੀ ਪਤਨੀ ਨੂੰ ਨਾਲ ਲੈ ਕੇ ਨਸ਼ੇ ਦੀ ਸਪਲਾਈ ਕਰ ਰਿਹਾ ਸੀ। ਡੀਐਸਪੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਦਾ ਵੀ ਪਤਾ ਲਗਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande