ਜਲੰਧਰ ਕ੍ਰਾਈਮ ਬ੍ਰਾਂਚ ਨੇ 500 ਗ੍ਰਾਮ ਹੈਰੋਇਨ ਤੇ 1 ਕਿਲੋ ਅਫੀਮ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ
ਜਲੰਧਰ, 25 ਜੂਨ (ਹਿੰ.ਸ.)| ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 1 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।


ਜਲੰਧਰ, 25 ਜੂਨ (ਹਿੰ.ਸ.)|

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 1 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਨਾਹਲਾਂ ਦੇ ਰੋਜ਼ ਗਾਰਡਨ ਵਾਸੀ ਹਨੀ ਅਤੇ ਗੁਰੂ ਅਰਜਨ ਨਗਰ, ਜਲੰਧਰ ਵਾਸੀ ਭੁਪਿੰਦਰ ਸਿੰਘ ਉਰਫ਼ ਪ੍ਰੀਤ ਵਜੋਂ ਹੋਈ ਹੈ।

ਏਡੀਸੀਪੀ ਜੈਅੰਤ ਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਕਪੂਰਥਲਾ ਰੋਡ, ਵਰਿਆਣਾ ਮੋੜ ਤੋਂ ਲੈ ਕੇ ਲੈਦਰ ਕੰਪਲੈਕਸ ਅਤੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੰਤ ਨਿਰੰਕਾਰੀ ਭਵਨ ਦੇ ਨੇੜੇ ਦੋ ਨੌਜਵਾਨ ਬਿਨਾਂ ਨੰਬਰ ਵਾਲੀ ਐਕਟਿਵਾ ‘ਤੇ ਸੜਕ ਕਿਨਾਰੇ ਖੜ੍ਹੇ ਮਿਲੇ।

ਪੁਲਿਸ ਨੂੰ ਉਨ੍ਹਾਂ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਟੀਮ ਨੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਬੈਗ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 1 ਕਿਲੋਗ੍ਰਾਮ ਅਫੀਮ ਬਰਾਮਦ ਹੋਈ।

ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਪੁਲਿਸ ਹੁਣ ਮੁਲਜ਼ਮਾਂ ਤੋਂ ਨਸ਼ਾ ਸਪਲਾਈ ਨਾਲ ਜੁੜੇ ਨੈੱਟਵਰਕ, ਉਨ੍ਹਾਂ ਦੇ ਪੁਰਾਣੇ ਸਬੰਧਾਂ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਨਸ਼ਾ ਤਸਕਰੀ ਦੇ ਪੂਰੇ ਰੈਕੇਟ ਦਾ ਖੁਲਾਸਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande