ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਅਤੇ ਹੌਂਸਲੇ ਤੋੜੇ, ਨਸ਼ਿਆਂ ਨੂੰ ਪਈ ਠੱਲ੍ਹ : ਮੀਤ ਹੇਅਰ
ਬਰਨਾਲਾ/ਹੰਡਿਆਇਆ, 25 ਜੂਨ (ਹਿੰ.ਸ.)। ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਓਥੇ ਸਾਡੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ, ਜੋ ਕਿ ਪਿਛਲੀ ਕਿਸੇ ਵੀ
ਮੀਟਿੰਗ ਨੂੰ ਸੰਬੋਧਨ ਕਰਦੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ


ਬਰਨਾਲਾ/ਹੰਡਿਆਇਆ, 25 ਜੂਨ (ਹਿੰ.ਸ.)। ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਓਥੇ ਸਾਡੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ, ਜੋ ਕਿ ਪਿਛਲੀ ਕਿਸੇ ਵੀ ਸਰਕਾਰ ਵਲੋਂ ਨਹੀਂ ਕੀਤੇ ਗਏ। ਇਹ ਪ੍ਰਗਟਾਵਾਂ ਲੋਕ ਸਭਾ ਮੈਂਬਰ ਸੰਗਰੂਰ ਅਤੇ ਸਾਬਕਾ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈ.ਐੱਸ. ਕਾਲਜ ਦੇ ਆਡੀਟੋਰੀਅਮ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਈ ਸਿਵਲ ਅਤੇ ਪੁਲਿਸ-ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ। ਅੱਜ ਪਿੰਡਾਂ ਤੋਂ ਆਏ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨੇ ਖੁਦ ਕਿਹਾ ਹੈ ਕਿ ਨਸ਼ਿਆਂ ਨੂੰ ਠੱਲ੍ਹ ਪਈ ਹੈ, ਪਰ ਅਜੇ ਵੀ ਪੂਰੀ ਸ਼ਿੱਦਤ ਅਤੇ ਸਰਗਰਮੀ ਨਾਲ ਕੰਮ ਕਰਨਾ ਹੈ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਹੈ। ਉਨ੍ਹਾਂ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਸੂਬੇ ਅਤੇ ਜ਼ਿਲ੍ਹਾ ਬਰਨਾਲਾ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ। ਜਿੱਥੇ ਖੇਡਾਂ ਦਾ ਬਜਟ ਕਈ ਗੁਣਾ ਵਧਾਇਆ ਹੈ, ਓਥੇ ਨਵੀਂ ਖੇਡ ਨੀਤੀ ਲਿਆਂਦੀ ਗਈ ਹੈ। ਜ਼ਿਲ੍ਹੇ ਵਿੱਚ 25 ਕਰੋੜ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਵਿਚ ਜਿਮ ਦਾ ਸਮਾਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ, ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ੋਨਲ (ਮਾਲਵਾ ਵੈਸਟ) ਕੋਆਰਡੀਨੇਟਰ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। ਉਨ੍ਹਾਂ ਮੌਜੂਦ ਅਹੁਦੇਦਾਰਾਂ ਤੋਂ ਫੀਡਬੈਕ ਲਿਆ ਅਤੇ ਕਿਹਾ ਕਿ ਜਿੱਥੇ ਕੋਈ ਮੁਸ਼ਕਿਲ ਆ ਰਹੀ ਹੈ, ਤੁਰੰਤ ਪੁਲਿਸ/ ਪ੍ਰਸ਼ਾਸਨ ਤਕ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਿਲ ਕੇ ਇਸ ਮੁਹਿੰਮ ਤਹਿਤ ਸਰਗਰਮੀ ਨਾਲ ਕੰਮ ਕੀਤਾ ਜਾਵੇ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਪੁਲਿਸ ਲਗਾਤਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਡਟੀ ਹੋਈ ਹੈ। ਬਰਨਾਲਾ ਪੁਲਿਸ ਵਲੋਂ ਜਿੱਥੇ ਵੱਡੇ ਪੱਧਰ ਉੱਤੇ ਨਸ਼ਿਆਂ ਦੀ ਰਿਕਵਰੀ ਕੀਤੀ ਗਈ ਹੈ, ਓਥੇ ਨਸ਼ਾ ਤਸਕਰਾਂ ਉੱਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਅਜਿਹੇ ਕੇਸਾਂ ਵਿੱਚ ਤੁਰੰਤ ਐਕਸ਼ਨ ਲਿਆ ਜਾਂਦਾ ਹੈ ਅਤੇ ਜ਼ਿਲ੍ਹਾ ਬਰਨਾਲਾ ਕਾਰਗੁਜ਼ਾਰੀ ਪੱਖੋਂ ਮੋਹਰੀ ਜ਼ਿਲ੍ਹਿਆਂ ਵਿੱਚ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande