ਕਪੂਰਥਲਾ ਗੈਸ ਏਜੰਸੀ ਕਰਮਚਾਰੀ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਉਤਰਾਖੰਡ ਤੋਂ ਗ੍ਰਿਫ਼ਤਾਰ
ਕਪੂਰਥਲਾ, 25 ਜੂਨ (ਹਿੰ.ਸ.)| ਕਪੂਰਥਲਾ ਪੁਲਿਸ ਨੇ ਦੋ ਮਹੀਨੇ ਪਹਿਲਾਂ ਹੋਏ ਗੈਸ ਏਜੰਸੀ ਕਰਮਚਾਰੀ ਦੀ ਹੱਤਿਆ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਮੁੱਖ ਮੁਲਜ਼ਮ ਨੂੰ ਉਤਰਾਖੰਡ ਦੇ ਚਮੋਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ ਉਰਫ਼ ਮਨੀ ਬਾਬਾ ਵਜੋਂ
ਪੁਲਿਸ ਹਿਰਾਸਤ ’ਚ ਮੁਲਜ਼ਮ।


ਕਪੂਰਥਲਾ, 25 ਜੂਨ (ਹਿੰ.ਸ.)| ਕਪੂਰਥਲਾ ਪੁਲਿਸ ਨੇ ਦੋ ਮਹੀਨੇ ਪਹਿਲਾਂ ਹੋਏ ਗੈਸ ਏਜੰਸੀ ਕਰਮਚਾਰੀ ਦੀ ਹੱਤਿਆ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਮੁੱਖ ਮੁਲਜ਼ਮ ਨੂੰ ਉਤਰਾਖੰਡ ਦੇ ਚਮੋਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ ਉਰਫ਼ ਮਨੀ ਬਾਬਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਨੂੰ ਇੱਕ ਧਾਰਮਿਕ ਸਥਾਨ ‘ਤੇ ਲੰਗਰ ਸੇਵਾ ਕਰਦੇ ਸਮੇਂ ਕਾਬੂ ਕੀਤਾ ਗਿਆ।

ਐਸਪੀ ਡੀ ਹਰਿੰਦਰ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਟੀਮ ਸਾਦੇ ਕੱਪੜਿਆਂ ਵਿੱਚ ਸ਼ਰਧਾਲੂ ਬਣ ਕੇ ਚਮੋਲੀ ਪਹੁੰਚੀ ਸੀ। ਮੁਲਜ਼ਮ ਦੀ ਪਛਾਣ ਪੱਕੀ ਹੋਣ ਤੋਂ ਬਾਅਦ ਉਸ ਨੂੰ ਲੰਗਰ ਸੇਵਾ ਦੌਰਾਨ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਇਹ ਘਟਨਾ 23 ਅਪ੍ਰੈਲ ਦੀ ਸਵੇਰ ਕਪੂਰਥਲਾ ਦੇ ਔਜਲਾ ਰੋਡ ਸਥਿਤ ਇੱਕ ਗੈਸ ਏਜੰਸੀ ਦੇ ਬਾਹਰ ਵਾਪਰੀ ਸੀ। ਜਾਣਕਾਰੀ ਮੁਤਾਬਕ ਗੈਸ ਏਜੰਸੀ ਦੇ ਠੇਕੇਦਾਰ ਦੇ ਕਰਮਚਾਰੀ ਦੀਪਕ ਵਾਸੀ ਪਿੰਡ ਵਰਿਆਂ ਦੋਨਾ ਨੂੰ ਕੁਝ ਵਿਅਕਤੀਆਂ ਨੇ ਪਿਸਤੌਲ ਦੀ ਨੋਕ ‘ਤੇ ਸਵਿਫਟ ਕਾਰ ਵਿੱਚ ਅਗਵਾ ਕਰ ਲਿਆ ਸੀ।

ਅਗਵਾਕਾਰਾਂ ਨੇ ਦੀਪਕ ਨੂੰ ਕਰਤਾਰਪੁਰ ਨੇੜੇ ਪਿੰਡ ਦਿਆਲਪੁਰ ਵਿੱਚ ਸੜਕ ਕਿਨਾਰੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਸੁੱਟ ਦਿੱਤਾ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਪੁਲਿਸ ਜਾਂਚ ਦੌਰਾਨ ਡੀਐਸਪੀ ਸ਼ੀਤਲ ਸਿੰਘ ਅਤੇ ਸਿਟੀ ਥਾਣਾ ਐਸਐਚਓ ਅਮਨਦੀਪ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁੱਖ ਮੁਲਜ਼ਮ ਨਵਜੋਤ ਸਿੰਘ ਉਰਫ਼ ਮਨੀ ਬਾਬਾ ਉਤਰਾਖੰਡ ਦੇ ਇੱਕ ਧਾਰਮਿਕ ਸਥਾਨ ਨੇੜੇ ਲੁਕਿਆ ਹੋਇਆ ਹੈ ਅਤੇ ਉੱਥੇ ਸੇਵਾਦਾਰ ਬਣ ਕੇ ਲੰਗਰ ਵਿੱਚ ਸੇਵਾ ਕਰ ਰਿਹਾ ਹੈ।

ਮੋਬਾਈਲ ਲੋਕੇਸ਼ਨ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ‘ਤੇ ਪੁਲਿਸ ਨੇ ਚਮੋਲੀ ਇਲਾਕੇ ਵਿੱਚ ਕਾਰਵਾਈ ਕੀਤੀ। ਪੁਲਿਸ ਮੁਲਾਜ਼ਮ ਵੀ ਸ਼ਰਧਾਲੂ ਬਣ ਕੇ ਲੰਗਰ ਵਿੱਚ ਬੈਠ ਗਏ। ਇਸ ਦੌਰਾਨ ਮੁਲਜ਼ਮ ਨੇ ਉਨ੍ਹਾਂ ਨੂੰ ਵੀ ਲੰਗਰ ਵਰਤਾਇਆ। ਪਛਾਣ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਟੀਮ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਕਪੂਰਥਲਾ ਲੈ ਆਈ।

ਐਸਪੀ ਡੀ ਹਰਿੰਦਰ ਸਿੰਘ ਨੇ ਦੱਸਿਆ ਕਿ ਨਵਜੋਤ ਸਿੰਘ ਉਰਫ਼ ਮਨੀ ਬਾਬਾ ਖ਼ਿਲਾਫ਼ ਪਹਿਲਾਂ ਤੋਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਰਿਮਾਂਡ ਦੌਰਾਨ ਉਸ ਤੋਂ ਹੱਤਿਆ ਵਿੱਚ ਵਰਤੇ ਗਏ ਹਥਿਆਰ, ਵਾਰਦਾਤ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਹੋਰ ਮਾਮਲਿਆਂ ਵਿੱਚ ਉਸ ਦੀ ਭੂਮਿਕਾ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਲਗਭਗ 6 ਮਹੀਨੇ ਪਹਿਲਾਂ ਦੀਪਕ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਮੁਲਜ਼ਮਾਂ ਦੇ ਇੱਕ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕੀਤਾ ਸੀ। ਪੁਲਿਸ ਮੁਤਾਬਕ ਇਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande