ਸ਼ਾਹਬਾਦ ਮੀਰੀ-ਪੀਰੀ ਸੰਸਥਾਨ ਦੇ ਸਟਾਫ ਦੀਆਂ ਤਨਖਾਹਾਂ ਜਾਰੀ ਰੱਖੇ ਐਸਜੀਪੀਸੀ: ਝੀਂਡਾ
ਕੁਰੂਕਸ਼ੇਤਰ, 25 ਜੂਨ (ਹਿੰ.ਸ.)| ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਹੈ ਕਿ ਸ਼ਾਹਬਾਦ ਸਥਿਤ ਮੀਰੀ-ਪੀਰੀ ਸੰਸਥਾਨ ਕੁਝ ਪ੍ਰਸ਼ਾਸਨਿਕ ਅਤੇ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਉੱਥੇ ਕੰਮ ਕਰਦੇ ਡਾਕਟਰਾਂ ਅਤੇ ਕਰਮਚਾਰੀਆ
ਐਚਐਸਜੀਐਮਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ


ਕੁਰੂਕਸ਼ੇਤਰ, 25 ਜੂਨ (ਹਿੰ.ਸ.)| ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਹੈ ਕਿ ਸ਼ਾਹਬਾਦ ਸਥਿਤ ਮੀਰੀ-ਪੀਰੀ ਸੰਸਥਾਨ ਕੁਝ ਪ੍ਰਸ਼ਾਸਨਿਕ ਅਤੇ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਉੱਥੇ ਕੰਮ ਕਰਦੇ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਤਨਖਾਹਾਂ ਮਿਲਣ ਵਿੱਚ ਦਿੱਕਤ ਆ ਰਹੀ ਹੈ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅਪੀਲ ਕੀਤੀ ਕਿ ਜਦੋਂ ਤੱਕ ਇਹ ਮਸਲਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਸੰਸਥਾਨ ਦੇ ਡਾਕਟਰਾਂ ਅਤੇ ਸਟਾਫ ਦੀਆਂ ਤਨਖਾਹਾਂ ਦਾ ਭੁਗਤਾਨ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਥਿਤੀ ਸਧਾਰਨ ਹੁੰਦਿਆਂ ਹੀ ਐਚਐਸਜੀਐਮਸੀ ਵੱਲੋਂ ਇਹ ਜ਼ਿੰਮੇਵਾਰੀ ਸੰਭਾਲ ਲਈ ਜਾਵੇਗੀ।

ਜਗਦੀਸ਼ ਸਿੰਘ ਝੀਂਡਾ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਆਯੋਜਿਤ ਸਮਾਗਮਾਂ ਦੀ ਸ਼ੁਰੂਆਤ ਮੌਕੇ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪਹੁੰਚੇ ਸਨ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦੀ ਆਰੰਭਤਾ ਹੋ ਚੁੱਕੀ ਹੈ, ਜੋ 30 ਜੂਨ ਤੱਕ ਨਿਰੰਤਰ ਚੱਲੇਗੀ। ਉਨ੍ਹਾਂ ਕਿਹਾ ਕਿ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂ ਘਰ ਪਹੁੰਚ ਕੇ ਸ਼ਰਧਾ ਅਤੇ ਸਤਿਕਾਰ ਨਾਲ ਨਤਮਸਤਕ ਹੋ ਰਹੀਆਂ ਹਨ।

ਐਚਐਸਜੀਐਮਸੀ ਪ੍ਰਧਾਨ ਨੇ ਜਾਣਕਾਰੀ ਦਿੱਤੀ ਕਿ 29 ਜੂਨ ਨੂੰ ਕੁਰੂਕਸ਼ੇਤਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ, ਜਦਕਿ 30 ਜੂਨ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਦਸਤਾਰ ਸਜਾਉਣ ਦੀ ਸੇਵਾ, ਮਿੱਠੇ ਜਲ ਦੀਆਂ ਛਬੀਲਾਂ ਅਤੇ ਹੋਰ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਖੰਡ ਪਾਠ ਸਾਹਿਬ ਵਿੱਚ ਸ਼ਾਮਲ ਹੋਣ ਵਾਲੀਆਂ ਕਰੀਬ 500 ਸੰਗਤਾਂ ਲਈ ਲੰਗਰ ਅਤੇ ਰਿਹਾਇਸ਼ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande