ਨਸ਼ਾ ਮੁਕਤ ਪੰਜਾਬ ਲਈ ਸਮਾਜ ਦੀ ਭਾਗੀਦਾਰੀ ਜ਼ਰੂਰੀ: ਬਰਿੰਦਰ ਕੁਮਾਰ ਗੋਇਲ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗਮਾਲੇਰਕੋਟਲਾ, 25 ਜੂਨ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀਰਵਾਰ ਨੂੰ ਮਾਲੇ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸੰਬੋਧਨ ਕਰਦੇ ਹੋਏ।


ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗਮਾਲੇਰਕੋਟਲਾ, 25 ਜੂਨ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀਰਵਾਰ ਨੂੰ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ।ਪੰਜਾਬ ਉਰਦੂ ਅਕਾਦਮੀ ਵਿਖੇ ਹੋਈ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ, ਨਸ਼ਾ ਮੁਕਤੀ ਕੇਂਦਰਾਂ ਦੀ ਸਥਾਪਨਾ ਅਤੇ ਨਸ਼ਾ ਮੁਕਤੀ ਟੀਮਾਂ ਦੀ ਤਾਇਨਾਤੀ ਰਾਹੀਂ ਬਹੁਪੱਖੀ ਕਾਰਵਾਈ ਕੀਤੀ ਜਾ ਰਹੀ ਹੈ।ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪਿੰਡਾਂ ਵਿੱਚ ਖੇਡ ਸਹੂਲਤਾਂ, ਸਟੇਡੀਅਮਾਂ ਅਤੇ ਲਾਇਬ੍ਰੇਰੀਆਂ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਅਨੁਸ਼ਾਸਿਤ ਨੌਜਵਾਨੀ ਹੀ ਪੰਜਾਬ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੈ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਲੇਜ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾਵੇ ਅਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਨਸ਼ਾ ਮੁਕਤ ਪੰਜਾਬ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਲੇਜ ਡਿਫੈਂਸ ਕਮੇਟੀਆਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ। ਐਸ.ਐਸ.ਪੀ. ਗੁਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ 97791-00200 ‘ਤੇ ਸਾਂਝੀ ਕੀਤੀ ਜਾਵੇ। ਮੀਟਿੰਗ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande