ਫਾਜ਼ਿਲਕਾ ਵਿੱਚ ਨਾਬਾਲਿਗ ਸਮੇਤ ਦੋ ਕਾਬੂ, ਚਾਰ ਪਿਸਤੌਲ ਅਤੇ ਕਾਰਤੂਸ ਬਰਾਮਦ
ਫਾਜ਼ਿਲਕਾ, 25 ਜੂਨ (ਹਿੰ.ਸ.)| ਫਾਜ਼ਿਲਕਾ ਪੁਲਿਸ ਦੇ ਸੀਆਈਏ ਸਟਾਫ ਨੇ ਵਿਸ਼ੇਸ਼ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਇੱਕ ਨਾਬਾਲਿਗ ਸਮੇਤ ਦੋ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ, ਚਾਰ ਮੈਗਜ਼ੀਨਾਂ ਅਤੇ ਸੱਤ ਜ਼ਿੰਦਾ ਕਾਰ
ਬਰਾਮਦ ਅਸਲ੍ਹਾ।


ਫਾਜ਼ਿਲਕਾ, 25 ਜੂਨ (ਹਿੰ.ਸ.)| ਫਾਜ਼ਿਲਕਾ ਪੁਲਿਸ ਦੇ ਸੀਆਈਏ ਸਟਾਫ ਨੇ ਵਿਸ਼ੇਸ਼ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਇੱਕ ਨਾਬਾਲਿਗ ਸਮੇਤ ਦੋ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ, ਚਾਰ ਮੈਗਜ਼ੀਨਾਂ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਐੱਸਪੀ (ਡੀ) ਤਰੁਣ ਰਤਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਵਾਰ ਅਗੇਂਸਟ ਡਰੱਗਜ਼’ ਮੁਹਿੰਮ ਤਹਿਤ ਸੀਆਈਏ ਸਟਾਫ ਦੀ ਟੀਮ ਜਲਾਲਾਬਾਦ ਖੇਤਰ ਦੇ ਸੁਖੇਰਾ ਬੋਦਲਾ ਤੋਂ ਫੱਤੂਵਾਲਾ ਲਿੰਕ ਰੋਡ ‘ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ।

ਤਲਾਸ਼ੀ ਦੌਰਾਨ ਪੁਲਿਸ ਨੂੰ ਦੋਵਾਂ ਕੋਲੋਂ ਚਾਰ ਪਿਸਤੌਲ, ਚਾਰ ਮੈਗਜ਼ੀਨਾਂ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਨਾਬਾਲਿਗ ਹੈ, ਜਦਕਿ ਦੂਜੇ ਦੀ ਪਛਾਣ ਹਰਨੇਕ ਸਿੰਘ ਉਰਫ਼ ਨੇਕੀ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਫੱਤੂਵਾਲਾ ਵਜੋਂ ਹੋਈ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹੋ ਸਕਦੇ ਹਨ। ਹਾਲਾਂਕਿ ਇਸ ਸਬੰਧੀ ਅਜੇ ਵਿਸਥਾਰਪੂਰਵਕ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਤਫ਼ਤੀਸ਼ ਅੱਗੇ ਵਧਾਈ ਜਾ ਰਹੀ ਹੈ।

ਐੱਸਪੀ ਤਰੁਣ ਰਤਨ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹਥਿਆਰਾਂ ਦੀ ਸਪਲਾਈ ਚੇਨ ਕੀ ਸੀ, ਇਹ ਕਿਸ ਮਕਸਦ ਲਈ ਵਰਤੇ ਜਾਣੇ ਸਨ ਅਤੇ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande