ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 11 ਮੈਡੀਕਲ ਸਟੋਰਾਂ ਦੀ ਚੈਕਿੰਗ, ਦਵਾਈਆਂ ਸੀਜ਼
ਫਾਜ਼ਿਲਕਾ, 26 ਜੂਨ (ਹਿੰ.ਸ.)| ਸਿਹਤ ਵਿਭਾਗ ਦੀ ਡਰੱਗ ਸ਼ਾਖਾ ਨੇ ਫਾਜ਼ਿਲਕਾ ਅਤੇ ਖੂਈਖੇੜਾ ਖੇਤਰ ਵਿੱਚ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਕੁੱਲ 11 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਤਿੰਨ ਸਟੋਰਾਂ ਤੋਂ ਨਸ਼ੇ ਵਜੋਂ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ ਦ
ਮੈਡੀਕਲ ਸਟੋਰਾਂ ਦੀ ਜਾਂਚ ਕਰਦੇ ਹੋਏ ਅਧਿਕਾਰੀ।


ਫਾਜ਼ਿਲਕਾ, 26 ਜੂਨ (ਹਿੰ.ਸ.)| ਸਿਹਤ ਵਿਭਾਗ ਦੀ ਡਰੱਗ ਸ਼ਾਖਾ ਨੇ ਫਾਜ਼ਿਲਕਾ ਅਤੇ ਖੂਈਖੇੜਾ ਖੇਤਰ ਵਿੱਚ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਕੁੱਲ 11 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਤਿੰਨ ਸਟੋਰਾਂ ਤੋਂ ਨਸ਼ੇ ਵਜੋਂ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ ਦਵਾਈਆਂ ਬਰਾਮਦ ਹੋਈਆਂ।

ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਮਿਤ ਦੁੱਗਲ, ਅਸਿਸਟੈਂਟ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਠਿਤ ਟੀਮ ਨੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ। ਇਸ ਟੀਮ ਦੀ ਅਗਵਾਈ ਲਖਵੰਤ ਸਿੰਘ, ਜ਼ੋਨਲ ਲਾਇਸੈਂਸਿੰਗ ਅਥਾਰਟੀ ਫਿਰੋਜ਼ਪੁਰ ਅਤੇ ਹਰਜਿੰਦਰ ਸਿੰਘ, ਡਰੱਗ ਕੰਟਰੋਲ ਅਫ਼ਸਰ ਵੱਲੋਂ ਕੀਤੀ ਗਈ।

ਚੈਕਿੰਗ ਦੌਰਾਨ ਤਿੰਨ ਮੈਡੀਕਲ ਸਟੋਰਾਂ ਦੇ ਦਵਾਈਆਂ ਦੇ ਖਰੀਦ ਅਤੇ ਵਿਕਰੀ ਰਿਕਾਰਡ ਵਿੱਚ ਗੜਬੜੀਆਂ ਪਾਈਆਂ ਗਈਆਂ। ਇਸ ਤੋਂ ਇਲਾਵਾ ਨਸ਼ੇ ਦੇ ਤੌਰ 'ਤੇ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ 8056 ਗੋਲੀਆਂ ਅਤੇ 40 ਕੈਪਸੂਲ ਵੀ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਡਰੱਗਜ਼ ਐਂਡ ਕਾਸਮੈਟਿਕ ਐਕਟ ਤਹਿਤ ਸੀਜ਼ ਕਰ ਦਿੱਤਾ ਗਿਆ।

ਇਸ ਦੇ ਨਾਲ ਹੀ ਸੱਤ ਮੈਡੀਕਲ ਸਟੋਰਾਂ ਵਿੱਚ ਰੂਲ 65 ਦੀ ਉਲੰਘਣਾ ਵੀ ਸਾਹਮਣੇ ਆਈ ਹੈ। ਸਿਹਤ ਵਿਭਾਗ ਨੇ ਕਿਹਾ ਕਿ ਸਾਰੇ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਡਾ. ਕਵਿਤਾ ਸਿੰਘ ਨੇ ਕਿਹਾ ਕਿ ਡਰੱਗ ਅਤੇ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕੈਮਿਸਟ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਪਾਬੰਦੀਸ਼ੁਦਾ ਦਵਾਈਆਂ ਦਾ ਸਟਾਕ ਨਾ ਰੱਖਿਆ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਦਫ਼ਤਰ ਸਿਵਲ ਸਰਜਨ ਵਿਖੇ ਡਰੱਗ ਕੰਟਰੋਲ ਅਧਿਕਾਰੀਆਂ ਅਤੇ ਸਬੰਧਿਤ ਸਟਾਫ਼ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਭਵਿੱਖ ਦੀ ਕਾਰਵਾਈ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande