ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਤਬਦੀਲ ਕਰਨ ਦੀ ਮੰਗ, ਡਿਪਟੀ ਕਮਿਸ਼ਨਰ ਨੂੰ ਸੋਂਪਿਆ ਮੰਗ ਪੱਤਰ
ਮੋਹਾਲੀ, 26 ਜੂਨ (ਹਿੰ.ਸ.)| ਗੁਰਦੁਆਰਾ ਸਿੰਘ ਸ਼ਹੀਦਾਂ ਸਭਾ ਸੋਹਾਣਾ ਸੈਕਟਰ-77 ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਜ਼ਿਲ੍ਹਾ ਮੋਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਸੌਂਪਿਆ। ਵਫ਼ਦ ਨੇ ਗੁਰਦੁਆਰਾ ਸਾਹਿਬ ਦੇ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ
ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮੰਗ ਪੱਤਰ ਸੋਂਪਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਹੋਰ।


ਮੋਹਾਲੀ, 26 ਜੂਨ (ਹਿੰ.ਸ.)| ਗੁਰਦੁਆਰਾ ਸਿੰਘ ਸ਼ਹੀਦਾਂ ਸਭਾ ਸੋਹਾਣਾ ਸੈਕਟਰ-77 ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਜ਼ਿਲ੍ਹਾ ਮੋਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਸੌਂਪਿਆ। ਵਫ਼ਦ ਨੇ ਗੁਰਦੁਆਰਾ ਸਾਹਿਬ ਦੇ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਮੰਗ ਕੀਤੀ।

ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਹਮਣੇ ਜੁਬਲੀ ਵਾਕ, ਸੈਕਟਰ-70 ਵਿੱਚ ਸ਼ਰਾਬ ਦਾ ਠੇਕਾ ਖੋਲ੍ਹਿਆ ਗਿਆ ਹੈ, ਜਿਸ ਕਾਰਨ ਸੰਗਤਾਂ ਵਿੱਚ ਨਾਰਾਜ਼ਗੀ ਹੈ। ਵਫ਼ਦ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਾਣ-ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਠੇਕੇ ਨੂੰ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਣਾ ਚਾਹੀਦਾ ਹੈ।

ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ਨੇੜੇ ਏਅਰਪੋਰਟ ਰੋਡ 'ਤੇ ਰਾਤ ਸਮੇਂ ਹੋਰਨਾਂ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ਦੇ ਠਹਿਰਾਅ 'ਤੇ ਰੋਕ ਲਗਾਈ ਜਾਵੇ।

ਪੱਤਰ ਵਿੱਚ ਦੱਸਿਆ ਗਿਆ ਕਿ ਰਾਤ ਦੇ ਸਮੇਂ ਕੁਝ ਬੱਸਾਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਰੁਕਦੀਆਂ ਹਨ, ਜਿੱਥੇ ਕੁਝ ਯਾਤਰੀ ਬੀੜੀ, ਸਿਗਰਟ ਅਤੇ ਤੰਬਾਕੂ ਵਰਤਦੇ ਹਨ। ਇਸ ਕਾਰਨ ਸੰਗਤਾਂ ਵੱਲੋਂ ਇਤਰਾਜ਼ ਪ੍ਰਗਟਾਇਆ ਜਾਂਦਾ ਹੈ ਅਤੇ ਕਈ ਵਾਰ ਵਿਵਾਦ ਦੀ ਸਥਿਤੀ ਵੀ ਬਣ ਸਕਦੀ ਹੈ।

ਵਫ਼ਦ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਬੱਸਾਂ ਦਾ ਠਹਿਰਾਅ ਕਿਸੇ ਹੋਰ ਢੁੱਕਵੇਂ ਸਥਾਨ 'ਤੇ ਕੀਤਾ ਜਾਵੇ ਤਾਂ ਜੋ ਧਾਰਮਿਕ ਸਥਾਨ ਦੀ ਮਰਿਆਦਾ ਕਾਇਮ ਰਹੇ ਅਤੇ ਸੰਗਤਾਂ ਅਤੇ ਯਾਤਰੀਆਂ ਵਿਚਾਲੇ ਕਿਸੇ ਵੀ ਤਰ੍ਹਾਂ ਦੀ ਤਕਰਾਰ ਤੋਂ ਬਚਿਆ ਜਾ ਸਕੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਅਤੇ ਮਿਉਂਸਪਲ ਕੌਂਸਲਰ ਗੁਰਜੀਤ ਸਿੰਘ ਮਟੌਰ ਸਮੇਤ ਹੋਰ ਆਗੂ ਵੀ ਵਫ਼ਦ ਦੇ ਨਾਲ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande