ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨ ਲਈ ਵਚਨਬੱਧ : ਈ.ਟੀ.ਓ.
ਅੰਮ੍ਰਿਤਸਰ, 26 ਜੂਨ (ਹਿੰ.ਸ.)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਜਧਾਨ, ਨੰਗਲੀ ਅਤੇ ਮਹਿਤਾ ਵਿਖੇ ਪਬਲਿਕ ਮੀਟਿੰਗਾਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹ
ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.


ਅੰਮ੍ਰਿਤਸਰ, 26 ਜੂਨ (ਹਿੰ.ਸ.)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਜਧਾਨ, ਨੰਗਲੀ ਅਤੇ ਮਹਿਤਾ ਵਿਖੇ ਪਬਲਿਕ ਮੀਟਿੰਗਾਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਰਾਜਧਾਨ ਵਿਖੇ 1.05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 3.50 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ।

ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦਾ ਨਿਰਮਾਣ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande