ਆਈਟੀਆਈ ਵਿਦਿਆਰਥੀਆਂ ਨੇ ਐਸ.ਆਈ.ਆਰ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 26 ਜੂਨ (ਹਿੰ.ਸ.)| ਅੰਮ੍ਰਿਤਸਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਨਵਜੋਤ ਸਿੰਘ ਧੂਤ ਦੀ ਅਗਵਾਈ ਹੇਠ ਆਈਟੀਆਈ ਦੇ ਵਿਦਿਆਰਥੀਆਂ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਵੋਟਰ ਸੂਚੀ ਦੀ ਸ਼ੁੱਧਤਾ ਅਤੇ
ਆਈਟੀਆਈ ਦੇ ਵਿਦਿਆਰਥੀ ਐਸ.ਆਈ.ਆਰ ਸਬੰਧੀ ਜਾਗਰੂਕ ਕਰਦੇ ਹੋਏ।


ਅੰਮ੍ਰਿਤਸਰ, 26 ਜੂਨ (ਹਿੰ.ਸ.)| ਅੰਮ੍ਰਿਤਸਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਨਵਜੋਤ ਸਿੰਘ ਧੂਤ ਦੀ ਅਗਵਾਈ ਹੇਠ ਆਈਟੀਆਈ ਦੇ ਵਿਦਿਆਰਥੀਆਂ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਵੋਟਰ ਸੂਚੀ ਦੀ ਸ਼ੁੱਧਤਾ ਅਤੇ ਅਪਡੇਸ਼ਨ ਪ੍ਰਕਿਰਿਆ ਬਾਰੇ ਜਾਣੂ ਕਰਵਾਉਣਾ ਸੀ।

ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਐਸ.ਆਈ.ਆਰ ਮੁਹਿੰਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਨੂੰ ਹੋਰ ਸਹੀ, ਸ਼ੁੱਧ ਅਤੇ ਅਪਡੇਟ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਗਰੂਕ ਕੀਤਾ।

ਨੋਡਲ ਅਫ਼ਸਰ ਨਵਜੋਤ ਸਿੰਘ ਧੂਤ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀਐਲਓ) ਘਰ-ਘਰ ਜਾ ਕੇ ਹਰ ਵੋਟਰ ਨੂੰ ਇਨਯੂਮੇਰੇਸ਼ਨ ਫਾਰਮ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਹੋਰ ਪਾਰਦਰਸ਼ੀ, ਸਹੀ ਅਤੇ ਅਪਡੇਟ ਬਣਾਉਣਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਐਲਓ ਨੂੰ ਪੂਰਾ ਸਹਿਯੋਗ ਦੇਣ ਅਤੇ ਇਨਯੂਮੇਰੇਸ਼ਨ ਫਾਰਮ ਨੂੰ ਸਹੀ ਜਾਣਕਾਰੀ ਨਾਲ ਭਰ ਕੇ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਪਛਾਣ ਪੱਤਰ ਅਤੇ ਨਿਵਾਸ ਸਬੰਧੀ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖਣ ਤਾਂ ਜੋ ਇਹ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।

ਵਿਦਿਆਰਥੀਆਂ ਨੇ ਲੋਕਾਂ ਨੂੰ ਦੱਸਿਆ ਕਿ ਭਰੇ ਹੋਏ ਇਨਯੂਮੇਰੇਸ਼ਨ ਫਾਰਮ ਸਬੰਧਤ ਬੀਐਲਓ ਨੂੰ ਹੀ ਵਾਪਸ ਸੌਂਪਣੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਪਰਿਵਾਰਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।

ਨਵਜੋਤ ਸਿੰਘ ਧੂਤ ਨੇ ਕਿਹਾ ਕਿ ਇੱਕ ਸ਼ੁੱਧ ਅਤੇ ਅਪਡੇਟ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ, ਦੋਸਤਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਨਾਲ ਜੋੜਨ ਵਿੱਚ ਯੋਗਦਾਨ ਪਾਉਣ। ਇਸ ਮੌਕੇ ਵਿਦਿਆਰਥੀਆਂ ਨੇ “ਹਰ ਵੋਟਰ ਤੱਕ ਪਹੁੰਚ – ਸਹੀ ਵੋਟਰ ਸੂਚੀ ਸਾਡਾ ਲਕਸ਼” ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande