ਕੇਸ਼ਵ ਗੋਇਲ ਨੇ ਫਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਅਹੁਦਾ
ਫਰੀਦਕੋਟ, 26 ਜੂਨ (ਹਿੰ.ਸ.)| ਸੀਨੀਅਰ ਪੀਸੀਐਸ ਅਧਿਕਾਰੀ ਕੇਸ਼ਵ ਗੋਇਲ ਨੇ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਮਿੰਨੀ ਸਕੱਤਰੇਤ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਧਿਕਾਰਤ ਤੌਰ ''ਤੇ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਮਿੰਨੀ ਸਕੱਤਰੇਤ
ਸੀਨੀਅਰ ਪੀਸੀਐਸ ਅਧਿਕਾਰੀ ਕੇਸ਼ਵ ਗੋਇਲ ਅਹੁਦਾ ਸੰਭਾਲਦੇ ਹੋਏ।


ਫਰੀਦਕੋਟ, 26 ਜੂਨ (ਹਿੰ.ਸ.)| ਸੀਨੀਅਰ ਪੀਸੀਐਸ ਅਧਿਕਾਰੀ ਕੇਸ਼ਵ ਗੋਇਲ ਨੇ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਮਿੰਨੀ ਸਕੱਤਰੇਤ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਧਿਕਾਰਤ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਮਿੰਨੀ ਸਕੱਤਰੇਤ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਫਰੀਦਕੋਟ ਵਿੱਚ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਕੇਸ਼ਵ ਗੋਇਲ ਪੰਜਾਬ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਮੁੱਖ ਮੰਤਰੀ ਪੰਜਾਬ ਦੇ ਸੰਯੁਕਤ ਪ੍ਰਿੰਸੀਪਲ ਸਕੱਤਰ, ਮਿਲਕਫੈੱਡ ਦੇ ਏਐਮਡੀ ਅਤੇ ਪੰਜਾਬ ਸਕੂਲ ਸਿੱਖਿਆ (ਸੈਕੰਡਰੀ) ਵਿਭਾਗ ਦੇ ਡਾਇਰੈਕਟਰ ਵਜੋਂ ਵੀ ਸਫਲਤਾਪੂਰਵਕ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੀ ਮਹੱਤਵਪੂਰਨ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ।ਅਹੁਦਾ ਸੰਭਾਲਣ ਉਪਰੰਤ ਕੇਸ਼ਵ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਅਤੇ ਵਿਕਾਸ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਨੂੰ ਜ਼ਿਲ੍ਹਾ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਨਾਲ ਬਿਹਤਰ ਤਾਲਮੇਲ ਬਣਾਕੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪ੍ਰਸ਼ਾਸਨਿਕ ਕੰਮਾਂ ਅਤੇ ਫਾਈਲਾਂ ਦੇ ਨਿਪਟਾਰੇ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਖਤਮ ਕੀਤਾ ਜਾ ਸਕੇ।ਕੇਸ਼ਵ ਗੋਇਲ ਨੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਸੁਸ਼ਾਸਨ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਵਚਨਬੱਧਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande