ਪੰਜਾਬ ਵਿੱਚ ਇੱਕ ਜੁਲਾਈ ਤੋਂ ਸਵੇਰੇ ਨੌ ਵਜੇ ਖੁਲਣਗੇ ਸਰਕਾਰੀ ਦਫਤਰ
ਚੰਡੀਗੜ੍ਹ, 26 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਮੁੜ ਬਦਲਾਅ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਹੁਣ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਅਦਾਰਿਆਂ ਅਤੇ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਸਥਿਤ ਦਫ਼ਤਰਾਂ ਦਾ ਸਮਾਂ 1 ਜੁਲਾਈ
ਪੰਜਾਬ ਵਿੱਚ ਇੱਕ ਜੁਲਾਈ ਤੋਂ ਸਵੇਰੇ ਨੌ ਵਜੇ ਖੁਲਣਗੇ ਸਰਕਾਰੀ ਦਫਤਰ


ਚੰਡੀਗੜ੍ਹ, 26 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਮੁੜ ਬਦਲਾਅ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਹੁਣ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਅਦਾਰਿਆਂ ਅਤੇ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਸਥਿਤ ਦਫ਼ਤਰਾਂ ਦਾ ਸਮਾਂ 1 ਜੁਲਾਈ 2026 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

ਇਸ ਤੋਂ ਪਹਿਲਾਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ 25 ਮਈ 2026 ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਹੁਣ ਸਰਕਾਰ ਨੇ ਇਹ ਫੈਸਲਾ ਵਾਪਸ ਲੈਂਦਿਆਂ ਪੁਰਾਣੇ ਸਮੇਂ ਅਨੁਸਾਰ ਦਫ਼ਤਰ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਪੱਤਰ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਇਹ ਹਦਾਇਤਾਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਭੇਜੇ ਗਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande