ਸਿਵਲ ਸਰਜਨ ਮੋਹਾਲੀ ਨੇ ਘਰਾਂ ਵਿਚ ਜਾ ਕੇ ਕੀਤਾ ਡੇਂਗੂ ਲਾਰਵੇ ਦਾ ਨਿਰੀਖਣ
ਮੋਹਾਲੀ, 27 ਜੂਨ (ਹਿੰ.ਸ.)| ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਵੱਖ ਵੱਖ ਥਾਈਂ ਚੈਕਿੰਗ ਕੀਤੀ। ਡਾ. ਜੈਨ ਨੇ ਫ਼ੇਜ਼ 9 ਮੋਹਾਲੀ ਵਿਖੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ
ਡੇਂਗੂ ਲਾਰਵੇ ਦੀ ਚੈਕਿੰਗ ਕਰਦੇ ਹੋਏ ਸਿਵਲ ਸਰਜਨ ਮੋਹਾਲੀ ਡਾ. ਸੰਗੀਤਾ ਜੈਨ।


ਮੋਹਾਲੀ, 27 ਜੂਨ (ਹਿੰ.ਸ.)| ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਵੱਖ ਵੱਖ ਥਾਈਂ ਚੈਕਿੰਗ ਕੀਤੀ। ਡਾ. ਜੈਨ ਨੇ ਫ਼ੇਜ਼ 9 ਮੋਹਾਲੀ ਵਿਖੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ ਅਤੇ ਅਪੀਲ ਕੀਤੀ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਅਤਿ-ਲੋੜੀਂਦਾ ਹੈ।

ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰੑਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰੑਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋੑਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande