ਡਿਪਟੀ ਕਮਿਸ਼ਨਰ ਨੇ ਚੱਲ ਰਹੀ ਐੱਸ.ਆਈ.ਆਰ.-2026 ਤਹਿਤ ਭਰਿਆ ਐਨੁਮਰੇਸ਼ਨ ਫਾਰਮ
ਚੰਡੀਗੜ੍ਹ, 27 ਜੂਨ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਆਪਣਾ ਐਨੁਮਰੇਸ਼ਨ ਫਾਰਮ ਭਰਿਆ। ਐਨੁਮਰੇਸ਼ਨ ਫਾਰਮ ਭਰਨ ਦਾ ਆਪਣਾ ਤਜਰਬਾ ਸਾਂਝਾ ਕਰਦਿਆਂ ਮਿੱਤਲ ਨੇ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਤਹਿਤ ਭਰਿਆ ਐਨੁਮਰੇਸ਼ਨ ਫਾਰਮ


ਚੰਡੀਗੜ੍ਹ, 27 ਜੂਨ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਆਪਣਾ ਐਨੁਮਰੇਸ਼ਨ ਫਾਰਮ ਭਰਿਆ। ਐਨੁਮਰੇਸ਼ਨ ਫਾਰਮ ਭਰਨ ਦਾ ਆਪਣਾ ਤਜਰਬਾ ਸਾਂਝਾ ਕਰਦਿਆਂ ਮਿੱਤਲ ਨੇ ਦੱਸਿਆ ਕਿ ਕਿਉਂਕਿ ਉਹ ਸਾਲ 2003 ਵਿੱਚ ਵੋਟਰ ਨਹੀਂ ਸਨ, ਇਸ ਲਈ ਉਨ੍ਹਾਂ ਨੇ ਆਪਣੇ ਵੇਰਵਿਆਂ ਦੀ ਤਸਦੀਕ ਲਈ ਆਪਣੇ ਪਿਤਾ ਦੇ ਵੇਰਵਿਆਂ ਨਾਲ ਆਪਣੀ ਜਾਣਕਾਰੀ ਨੂੰ ਮੈਪ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਐਨੁਮਰੇਸ਼ਨ ਫਾਰਮ ਦੋ ਕਾਪੀਆਂ ਵਿੱਚ ਭਰਿਆ ਜਾਂਦਾ ਹੈ। ਇਸ ਵਿੱਚ ਕੁਝ ਵੇਰਵੇ ਪਹਿਲਾਂ ਹੀ ਦਰਜ ਹੁੰਦੇ ਹਨ, ਜਿਨ੍ਹਾਂ ਦੀ ਵੋਟਰ ਵੱਲੋਂ ਪੁਸ਼ਟੀ ਕੀਤੀ ਜਾਂਦੀ ਹੈ ਅਤੇ ਦੋਵੇਂ ਕਾਪੀਆਂ 'ਤੇ ਤਾਜ਼ਾ ਪਾਸਪੋਰਟ ਆਕਾਰ ਦੀ ਫੋਟੋ ਲਗਾ ਕੇ ਦਸਤਖ਼ਤ ਕੀਤੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਉਪਰੰਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਇੱਕ ਕਾਪੀ 'ਤੇ ਦਸਤਖ਼ਤ ਕਰਕੇ ਪ੍ਰਾਪਤੀ ਰਸੀਦ ਵਜੋਂ ਵੋਟਰ ਨੂੰ ਵਾਪਸ ਦੇਵੇਗਾ, ਜਦਕਿ ਦੂਜੀ ਕਾਪੀ ਨੂੰ ਈ.ਸੀ.ਆਈ.ਨੈੱਟ ਪੋਰਟਲ 'ਤੇ ਅਪਲੋਡ ਕਰਕੇ ਡਿਜੀਟਾਈਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਲਗਪਗ ਪੰਜ ਮਿੰਟ ਵਿੱਚ ਪੂਰੀ ਹੋ ਜਾਂਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਹਰੇਕ ਵੋਟਰ ਲਈ ਐਨੁਮਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ। ਜੇਕਰ ਕੋਈ ਵੋਟਰ ਘਰ ਵਿੱਚ ਮੌਜੂਦ ਨਹੀਂ ਹੈ ਤਾਂ ਉਸ ਦੀ ਥਾਂ ਪਰਿਵਾਰ ਦਾ ਕੋਈ ਵੀ ਬਾਲਗ ਮੈਂਬਰ, ਉਸ ਨਾਲ ਆਪਣੇ ਰਿਸ਼ਤੇ ਦਾ ਜ਼ਿਕਰ ਕਰਦੇ ਹੋਏ, ਫਾਰਮ 'ਤੇ ਦਸਤਖ਼ਤ ਕਰ ਸਕਦਾ ਹੈ।

ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਮਿੱਤਲ ਨੇ ਕਿਹਾ ਕਿ 25 ਜੂਨ ਤੋਂ ਸ਼ੁਰੂ ਹੋਈ ਐਨੁਮਰੇਸ਼ਨ ਫਾਰਮ ਭਰਨ ਦੀ ਮੁਹਿੰਮ 24 ਜੁਲਾਈ, 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande