ਚੰਡੀਗੜ੍ਹ ਸਮੇਤ ਪੰਜਾਬ-ਹਰਿਆਣਾ ਵਿੱਚ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਰਿਹਾ ਕੇਂਦਰ
ਚੰਡੀਗੜ੍ਹ, 27 ਜੂਨ (ਹਿੰ.ਸ.)| ਸ਼ਨੀਵਾਰ ਸ਼ਾਮ ਚੰਡੀਗੜ੍ਹ ਅਤੇ ਇਸ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਧਰਤੀ ਹਿੱਲਣ ਕਾਰਨ ਲੋਕਾਂ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਕਈ ਲੋਕ ਆਪਣੇ ਘਰਾਂ ਅਤੇ ਦਫ਼ਤ
ਚੰਡੀਗੜ੍ਹ ਸਮੇਤ ਪੰਜਾਬ-ਹਰਿਆਣਾ ਵਿੱਚ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਰਿਹਾ ਕੇਂਦਰ


ਚੰਡੀਗੜ੍ਹ, 27 ਜੂਨ (ਹਿੰ.ਸ.)| ਸ਼ਨੀਵਾਰ ਸ਼ਾਮ ਚੰਡੀਗੜ੍ਹ ਅਤੇ ਇਸ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਧਰਤੀ ਹਿੱਲਣ ਕਾਰਨ ਲੋਕਾਂ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਕਈ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ।ਭੂਚਾਲ ਦੇ ਝਟਕੇ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਮੋਹਾਲੀ ਅਤੇ ਗੁਰਦਾਸਪੁਰ, ਜਦਕਿ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਦਿੱਲੀ ਅਤੇ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਵੀ ਧਰਤੀ ਕੰਬਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਭੂਚਾਲ ਸ਼ਾਮ 7:08 ਵਜੇ ਆਇਆ, ਜਿਸ ਦੀ ਤੀਬਰਤਾ ਰਿਕਟਰ ਸਕੇਲ 'ਤੇ 6.2 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਵਿੱਚ ਸੀ ਅਤੇ ਇਹ ਧਰਤੀ ਦੇ ਅੰਦਰ ਲਗਭਗ 215 ਕਿਲੋਮੀਟਰ ਦੀ ਗਹਿਰਾਈ ਵਿੱਚ ਆਇਆ।ਫਿਲਹਾਲ ਕਿਸੇ ਵੀ ਥਾਂ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਪ੍ਰਸ਼ਾਸਨ ਸਥਿਤੀ 'ਤੇ ਨਜ਼ਰ ਰੱਖੇ ਹੋਏ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਲੋੜ ਪੈਣ 'ਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande