ਪੰਜਾਬ ਸਰਕਾਰ ਲਗਾਤਾਰ ਪੰਥਕ ਸੰਸਥਾਵਾਂ ਨੂੰ ਬਣਾ ਰਹੀ ਨਿਸ਼ਾਨਾ: ਧਾਮੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੇ ਸਮਰਥਨ ਲਈ 5 ਜੁਲਾਈ ਨੂੰ ਹੋਵੇਗਾ ਵਿਸ਼ਾਲ ਪੰਥਕ ਇਕੱਠ ਅੰਮ੍ਰਿਤਸਰ, 27 ਜੂਨ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਵਿਸ਼ੇਸ਼ ਜਨਰਲ ਇਕੱਤਰਤਾ ਸ਼ਨੀਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪ੍ਰ
ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੇ ਸਮਰਥਨ

ਲਈ 5 ਜੁਲਾਈ ਨੂੰ ਹੋਵੇਗਾ ਵਿਸ਼ਾਲ ਪੰਥਕ ਇਕੱਠ

ਅੰਮ੍ਰਿਤਸਰ, 27 ਜੂਨ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ

ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਵਿਸ਼ੇਸ਼ ਜਨਰਲ ਇਕੱਤਰਤਾ ਸ਼ਨੀਵਾਰ ਨੂੰ ਤੇਜਾ ਸਿੰਘ ਸਮੁੰਦਰੀ

ਹਾਲ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਕੱਤਰਤਾ ਦੌਰਾਨ ਸ੍ਰੀ

ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ

ਪੰਥ ਵਿਰੋਧੀ ਕਰਾਰ ਦੇਣ ਸਬੰਧੀ ਜਾਰੀ ਕੀਤੇ ਗਏ ਆਦੇਸ਼ ਦੀ ਪ੍ਰੋੜ੍ਹਤਾ ਕਰਦਿਆਂ ਇਸ ਨੂੰ ਸੰਗਤਾਂ

ਤੱਕ ਪਹੁੰਚਾਉਣ ਲਈ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਵਿਸ਼ਾਲ ਪੰਥਕ

ਇਕੱਠ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਕੱਤਰਤਾ ਵਿੱਚ ਇਹ ਵੀ ਤੈਅ ਕੀਤਾ ਗਿਆ ਕਿ ਪੰਜਾਬ ਦੇ ਹਰ ਹਲਕੇ ਵਿੱਚ

ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਪ੍ਰਚਾਰਕ ਜਥਿਆਂ ਰਾਹੀਂ ਸੰਗਤਾਂ ਨੂੰ ਸ੍ਰੀ

ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ 'ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ

ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ

ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ

ਸਾਹਿਬ ਦੇ ਜਥੇਦਾਰ ਗਿਆਨੀ ਦਲੀਪ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਨੁਮਾਇੰਦੇ ਗਿਆਨੀ ਸਰਬਜੀਤ ਸਿੰਘ ਸਮੇਤ

ਐਸਜੀਪੀਸੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਰਹੇ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ

ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਹਰ

ਸਿੱਖ ਦਾ ਧਾਰਮਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ

ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਚੁਣੌਤੀ ਦੇਣਾ ਸਿੱਖ ਸੰਸਥਾਵਾਂ ਪ੍ਰਤੀ ਉਨ੍ਹਾਂ ਦੀ ਸੋਚ ਨੂੰ ਦਰਸਾਉਂਦਾ

ਹੈ। ਉਨ੍ਹਾਂ ਨਾਲ ਹੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਵਿੱਚ ਸੰਭਾਵਿਤ ਸੋਧਾਂ ਦਾ ਵੀ ਵਿਰੋਧ

ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ

ਰਹੀਆਂ ਹਨ, ਜਿਸ ਦਾ ਪੰਥ ਨੂੰ ਇਕਜੁੱਟ ਹੋ ਕੇ ਮੁਕਾਬਲਾ ਕਰਨਾ ਚਾਹੀਦਾ ਹੈ।

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ

ਮੌਜੂਦਾ ਪੰਜਾਬ ਸਰਕਾਰ ਲਗਾਤਾਰ ਪੰਥਕ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਮੁੱਖ ਮੰਤਰੀ

ਦੀ ਬਿਆਨਬਾਜ਼ੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ

ਆਦੇਸ਼ ਨੂੰ ਹਰ ਸਿੱਖ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਪੂਰੇ

ਪੰਜਾਬ ਵਿੱਚ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਇਕੱਤਰਤਾ ਦੌਰਾਨ 5 ਜੁਲਾਈ ਨੂੰ ਹੋਣ ਵਾਲੇ ਪੰਥਕ ਇਕੱਠ ਲਈ ਸਮੂਹ

ਸਿੱਖ ਸੰਪ੍ਰਦਾਵਾਂ, ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਨੂੰ ਸੱਦਾ ਦੇਣ ਦਾ ਵੀ ਫ਼ੈਸਲਾ

ਕੀਤਾ ਗਿਆ। ਐਡਵੋਕੇਟ ਧਾਮੀ ਵੱਲੋਂ ਪੇਸ਼ ਕੀਤੇ ਗਏ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ

ਦੀ ਗੂੰਜ ਵਿੱਚ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ।

ਇਸ ਮੌਕੇ ਦਲਜੀਤ

ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ

ਸਿੰਘ ਸਿਆਲਕਾ, ਬੀਬੀ ਜਗੀਰ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਗੁਰਬਖ਼ਸ਼ ਸਿੰਘ

ਖ਼ਾਲਸਾ, ਜਸਮੇਰ ਸਿੰਘ ਖੇੜਾ, ਹਰਪਾਲ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਬੈਂਸ

ਸਮੇਤ ਹੋਰ ਆਗੂਆਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ 'ਤੇ ਪੂਰੀ ਦ੍ਰਿੜ੍ਹਤਾ

ਨਾਲ ਪਹਿਰਾ ਦੇਣ ਦਾ ਅਹਿਦ ਦੁਹਰਾਇਆ। ਇਕੱਤਰਤਾ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ

ਕੁਲਵੰਤ ਸਿੰਘ ਮੰਨਣ ਨੇ ਨਿਭਾਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande