ਖੇਮਕਰਨ ਦੇ ਸਰਹੱਦੀ ਇਲਾਕਿਆਂ 'ਚ ਕੀਤੀ ਗਣਨਾ ਫਾਰਮਾਂ ਦੀ ਵੰਡ
ਖੇਮਕਰਨ/ਤਰਨ ਤਾਰਨ, 27 ਜੂਨ (ਹਿੰ.ਸ.)। ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਖੇਮਕਰਨ ਜਗਦੀਪ ਸਿੰਘ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਖਾਸ ਕਰਕੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਬੀ.ਐਲ.ਓਜ਼ ਦੇ ਕੰਮ ਦਾ ਜਾਇਜ਼ਾ ਲਿਆ ਗਿਆ।
ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਗਣਨਾ ਫਾਰਮਾਂ ਦੀ ਵੰਡ ਦੀ ਜਾਂਚ ਕਰਦੇ ਹੋਏ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਗਦੀਪ ਸਿੰਘ।


ਖੇਮਕਰਨ/ਤਰਨ ਤਾਰਨ, 27 ਜੂਨ (ਹਿੰ.ਸ.)। ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਖੇਮਕਰਨ ਜਗਦੀਪ ਸਿੰਘ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਖਾਸ ਕਰਕੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਬੀ.ਐਲ.ਓਜ਼ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਘਰ-ਘਰ ਚੱਲ ਰਹੀ ਗਣਨਾ ਫਾਰਮ ਵੰਡ ਮੁਹਿੰਮ ਦੀ ਨਿਗਰਾਨੀ ਕਰਦਿਆਂ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਗਣਨਾ ਫਾਰਮ ਪਹੁੰਚਾਉਣਾ ਅਤੇ ਸਮੇਂ ਸਿਰ ਭਰੇ ਹੋਏ ਫਾਰਮ ਪ੍ਰਾਪਤ ਕਰਨਾ ਇਸ ਮੁਹਿੰਮ ਦੀ ਸਫ਼ਲਤਾ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਲੋੜੀਂਦੀ ਜਾਣਕਾਰੀ ਸਹੀ ਢੰਗ ਨਾਲ ਮੁਹੱਈਆ ਕਰਵਾਉਣ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਜਾ ਰਹੇ ਹਨ ਅਤੇ ਫਾਰਮ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਰਾਹੀਂ ਵੋਟਰ ਸੂਚੀ ਨੂੰ ਹੋਰ ਭਰੋਸੇਯੋਗ ਅਤੇ ਸਹੀ ਬਣਾਇਆ ਜਾਵੇਗਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande