ਫਾਜ਼ਿਲਕਾ ’ਚ ਐੱਸ.ਆਈ.ਆਰ ਸਬੰਧੀ 22.60 ਫੀਸਦੀ ਫਾਰਮਾਂ ਦੀ ਕੀਤੀ ਵੰਡ
ਫਾਜ਼ਿਲਕਾ, 28 ਜੂਨ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ
ਫਾਰਮ ਵੰਡਦੇ ਹੋਏ ਮੁਲਾਜ਼ਮ।


ਫਾਜ਼ਿਲਕਾ, 28 ਜੂਨ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ।ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਸ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਜਾਵੇਗੀ।ਗਣਨਾ ਫਾਰਮ ਪ੍ਰਾਪਤ ਹੋਣ ਤੋਂ ਬਾਅਦ ਯੋਗ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕਰਕੇ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।ਡਰਾਫਟ ਵੋਟਰ ਸੂਚੀ ਜਾਰੀ ਹੋਣ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸੇ ਦੌਰਾਨ 28 ਸਤੰਬਰ ਤੱਕ ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਪੂਰੀ ਪ੍ਰਕਿਰਿਆ ਤੋਂ ਬਾਅਦ 1 ਅਕਤੂਬਰ 2026 ਨੂੰ ਅਪਡੇਟ ਕੀਤੀ ਗਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।ਚੋਣ ਅਧਿਕਾਰੀਆਂ ਨੇ ਕਿਹਾ ਕਿ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਰਾਜਨੀਤਕ ਪਾਰਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਬੀ.ਐੱਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।ਜ਼ਿਲ੍ਹਾ ਫਾਜ਼ਿਲਕਾ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿੱਚ 25 ਜੂਨ ਤੋਂ ਐਨੂਮਰੇਸ਼ਨ ਫਾਰਮਾਂ ਦੀ ਵੰਡ ਦਾ ਕੰਮ ਸ਼ੁਰੂ ਹੋ ਚੁੱਕਾ ਹੈ। 22.60 ਫੀਸਦੀ ਫਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ।ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗਣਨਾ ਫਾਰਮਾਂ ਦੀ ਵੰਡ ਦੌਰਾਨ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande