ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਨੇ ਘੇਰੀ ਮਾਨ ਸਰਕਾਰ, ਕੇਵਲ ਸਿੰਘ ਢਿੱਲੋਂ ਨੇ ਕਿਹਾ- ‘ਬਿਜਲੀ ਸਰਪਲੱਸ’ ਦੇ ਦਾਅਵੇ ਹੋਏ ਬੇਨਕਾਬ
ਚੰਡੀਗੜ੍ਹ, 28 ਜੂਨ (ਹਿੰ.ਸ.)| ਪੰਜਾਬ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿਚਕਾਰ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 28 ਜੂਨ (ਹਿੰ.ਸ.)| ਪੰਜਾਬ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿਚਕਾਰ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਬਿਜਲੀ ਕੱਟਾਂ ਖ਼ਿਲਾਫ਼ ਕੀਤੇ ਜਾ ਰਹੇ ਧਰਨੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਅੱਠ ਘੰਟੇ ਬਿਜਲੀ’ ਅਤੇ ‘ਬਿਜਲੀ ਸਰਪਲੱਸ ਪੰਜਾਬ’ ਦੇ ਦਾਅਵਿਆਂ ਨੂੰ ਬੇਨਕਾਬ ਕਰ ਰਹੇ ਹਨ।

ਢਿੱਲੋਂ ਨੇ ਕਿਹਾ ਕਿ ਝੋਨੇ ਦੀ ਲੁਆਈ ਦੌਰਾਨ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨ ਮਹਿੰਗਾ ਡੀਜ਼ਲ ਖਰਚ ਕਰਕੇ ਜਨਰੇਟਰ ਚਲਾਉਣ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦੀ ਖੇਤੀ ਲਾਗਤ ਵਿੱਚ ਵਾਧਾ ਹੋ ਰਿਹਾ ਹੈ।

ਭਾਜਪਾ ਆਗੂ ਨੇ ਕਿਹਾ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਗਰਿੱਡਾਂ ਅਤੇ ਬਿਜਲੀ ਘਰਾਂ ਅੱਗੇ ਲਗ ਰਹੇ ਧਰਨੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦੇ ਬਿਜਲੀ ਸਰਪਲੱਸ ਦੇ ਦਾਅਵੇ ਹਕੀਕਤ ਤੋਂ ਦੂਰ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਖੇਤਾਂ ਲਈ 8 ਘੰਟੇ ਬਿਜਲੀ ਮਿਲੇਗੀ ਅਤੇ ਉਨ੍ਹਾਂ ਨੂੰ ਰਾਤਾਂ ਨੂੰ ਜਾਗ ਕੇ ਖੇਤੀ ਨਹੀਂ ਕਰਨੀ ਪਵੇਗੀ। ਪਰ ਮੌਜੂਦਾ ਹਾਲਾਤ ਇਹ ਹਨ ਕਿ ਕਿਸਾਨਾਂ ਨੂੰ ਨਾ ਦਿਨ ਵੇਲੇ ਪੂਰੀ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਰਾਤ ਸਮੇਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਪਹਿਲਾਂ ਲੱਗਿਆ ਝੋਨਾ ਪਾਣੀ ਦੀ ਕਮੀ ਨਾਲ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਨਵੀਂ ਲੁਆਈ ਲਈ ਵੀ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਯੋਜਨਾਬੰਦੀ ਅਤੇ ਪ੍ਰਬੰਧਕੀ ਨਾਕਾਮੀ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਿਸਾਨ ਤਪਦੀ ਗਰਮੀ ਦੇ ਬਾਵਜੂਦ ਬਿਜਲੀ ਘਰਾਂ ਅੱਗੇ ਧਰਨੇ ਦੇਣ ਅਤੇ ਸੜਕਾਂ ’ਤੇ ਆਉਣ ਲਈ ਮਜਬੂਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦੇ ਪ੍ਰਬੰਧ ਸਹੀ ਹਨ ਤਾਂ ਕਿਸਾਨ ਖੇਤਾਂ ਦੀ ਬਜਾਏ ਸੜਕਾਂ ’ਤੇ ਆਪਣੀਆਂ ਮੰਗਾਂ ਲਈ ਸੰਘਰਸ਼ ਕਿਉਂ ਕਰ ਰਹੇ ਹਨ।

ਭਾਜਪਾ ਪੰਜਾਬ ਪ੍ਰਧਾਨ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਧਿਆਨ ਇਸ਼ਤਿਹਾਰਾਂ ਅਤੇ ਪ੍ਰਚਾਰ ’ਤੇ ਜ਼ਿਆਦਾ ਹੈ, ਜਦਕਿ ਜ਼ਮੀਨੀ ਪੱਧਰ ’ਤੇ ਕਿਸਾਨ ਬਿਜਲੀ, ਪਾਣੀ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande