ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਗੁਰਦਾਸਪੁਰ, 28 ਜੂਨ (ਹਿੰ.ਸ.)| ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਥਾਣਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਹਿਰਾਸਤ ’ਚ ਮੁਲਜ਼ਮ।


ਗੁਰਦਾਸਪੁਰ, 28 ਜੂਨ (ਹਿੰ.ਸ.)| ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਥਾਣਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਨਾਜਾਇਜ਼ ਦੇਸੀ ਪਿਸਤੌਲ (ਕੱਟਾ) ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ।

ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਐੱਸਆਈ ਕੈਲਾਸ਼ ਚੰਦਰ ਦੀ ਅਗਵਾਈ ਹੇਠ ਪੁਲਿਸ ਟੀਮ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਨੇੜੇ ਵਿਸ਼ੇਸ਼ ਨਾਕਾਬੰਦੀ 'ਤੇ ਮੌਜੂਦ ਸੀ। ਇਸ ਦੌਰਾਨ ਇੱਕ ਨੌਜਵਾਨ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਨਾਜਾਇਜ਼ ਦੇਸੀ ਕੱਟਾ ਬਰਾਮਦ ਹੋਇਆ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਕਰਮ ਸਿੰਘ ਵਾਸੀ ਪਿੰਡ ਸਮਰਾਏ (ਡੇਰਾ ਬਾਬਾ ਨਾਨਕ) ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਆਰਮਜ਼ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰਕੇ ਉਸ ਦਾ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਦੂਜੇ ਮਾਮਲੇ ਬਾਰੇ ਐੱਸਐੱਚਓ ਨੇ ਦੱਸਿਆ ਕਿ ਪੁਲਿਸ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਏਐੱਸਆਈ ਸੁਖਦੇਵ ਸਿੰਘ ਵੱਲੋਂ ਗਸ਼ਤ ਦੌਰਾਨ ਦੋ ਸ਼ੱਕੀ ਨੌਜਵਾਨਾਂ ਨੂੰ ਰੋਕਿਆ ਗਿਆ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਹੋਈ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਕਰਨ ਵਾਸੀ ਪਿੰਡ ਨੰਗਲ ਬਿੱਜਵਾ ਅਤੇ ਰਸਪਾਲ ਸਿੰਘ ਵਾਸੀ ਪਿੰਡ ਸਰਫਕੋਟ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਹਾਸਲ ਕਰਨ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਇਲਾਕੇ ਵਿੱਚ ਸਰਗਰਮ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande