ਸੰਗਰੂਰ ਦੇ ਘਾਬਦਾਂ ਪਿੰਡ ਵਿੱਚ 4 ਦਿਨਾਂ ਤੋਂ ਬਿਜਲੀ ਬੰਦ, ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਸੰਗਰੂਰ, 28 ਜੂਨ (ਹਿੰ.ਸ.)| ਸੰਗਰੂਰ ਜ਼ਿਲ੍ਹੇ ਦੇ ਪਿੰਡ ਘਾਬਦਾਂ ਵਿੱਚ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰੇਸ਼ਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸ
ਸੰਗਰੂਰ ਦੇ ਘਾਬਦਾਂ ਪਿੰਡ ਵਿੱਚ 4 ਦਿਨਾਂ ਤੋਂ ਬਿਜਲੀ ਬੰਦ, ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ


ਸੰਗਰੂਰ, 28 ਜੂਨ (ਹਿੰ.ਸ.)| ਸੰਗਰੂਰ ਜ਼ਿਲ੍ਹੇ ਦੇ ਪਿੰਡ ਘਾਬਦਾਂ ਵਿੱਚ ਪਿਛਲੇ ਚਾਰ ਦਿਨਾਂ ਤੋਂ

ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰੇਸ਼ਾਨ

ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸਾ

ਜ਼ਾਹਿਰ ਕੀਤਾ।

ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਮਿਲਣ ਕਾਰਨ ਖੇਤੀਬਾੜੀ ਦੇ ਕੰਮ

ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ

ਖੇਤਾਂ ਲਈ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਸਲ ਹਾਲਾਤ ਇਸ

ਤੋਂ ਬਿਲਕੁਲ ਉਲਟ ਹਨ। ਕਿਸਾਨਾਂ ਮੁਤਾਬਕ ਉਨ੍ਹਾਂ ਨੂੰ 8 ਘੰਟਿਆਂ ਦੀ ਥਾਂ

ਸਿਰਫ਼ 2 ਤੋਂ 4 ਮਿੰਟ ਲਈ ਹੀ ਬਿਜਲੀ ਮਿਲ ਰਹੀ ਹੈ।

ਕਿਸਾਨਾਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਨਾ ਲਗਾਉਣ ਵਿੱਚ ਦੇਰੀ

ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਫਸਲਾਂ 'ਤੇ ਪੈ ਰਿਹਾ ਹੈ ਅਤੇ

ਉਨ੍ਹਾਂ ਨੂੰ ਆਰਥਿਕ ਨੁਕਸਾਨ ਦਾ ਡਰ ਹੈ।

ਇਸ ਮਾਮਲੇ ਸਬੰਧੀ ਜਦੋਂ ਬਿਜਲੀ ਬੋਰਡ ਦੇ ਐਕਸੀਅਨ ਨਾਲ ਗੱਲ ਕੀਤੀ ਗਈ

ਤਾਂ ਉਨ੍ਹਾਂ ਦੱਸਿਆ ਕਿ ਥਰਮਲ ਪਲਾਂਟ ਵਿੱਚ ਖਰਾਬੀ ਕਾਰਨ ਗ੍ਰਿਡ ਵਿੱਚ ਸਮੱਸਿਆ ਆ ਰਹੀ ਹੈ। ਇਸ

ਕਾਰਨ ਵਾਰ-ਵਾਰ ਬਿਜਲੀ ਕੱਟ ਲੱਗ ਰਹੇ ਹਨ ਅਤੇ ਸਪਲਾਈ ਪ੍ਰਭਾਵਿਤ ਹੋ ਰਹੀ ਹੈ।

ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ

ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਹੋਰ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande