ਮੋਗਾ ਦੇ ਪਿੰਡ ਕਪੂਰੇ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਨਾਲ ਕਿਸਾਨ ਦੀ ਮੌਤ
ਮੋਗਾ, 28 ਜੂਨ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ 50 ਸਾਲਾ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ, ਜੋ ਦੇਰ ਸ਼ਾਮ ਖੇਤਾਂ ਵਿੱਚ ਕੰਮ ਮੁਕਾ ਕੇ ਘਰ ਪਰਤ ਰਹੇ ਸਨ। ਜਾਣਕਾਰੀ ਅਨੁਸਾਰ ਰਸਤੇ ਵਿੱਚ ਆਵਾਰਾ ਕੁੱਤਿਆਂ ਦੇ ਇੱ
ਮ੍ਰਿਤਕ ਸਰਬਜੀਤ ਸਿੰਘ ਦੀ ਫਾਈਲ ਫੋਟੋ।


ਮੋਗਾ, 28 ਜੂਨ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ 50 ਸਾਲਾ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ, ਜੋ ਦੇਰ ਸ਼ਾਮ ਖੇਤਾਂ ਵਿੱਚ ਕੰਮ ਮੁਕਾ ਕੇ ਘਰ ਪਰਤ ਰਹੇ ਸਨ। ਜਾਣਕਾਰੀ ਅਨੁਸਾਰ ਰਸਤੇ ਵਿੱਚ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਸਰਬਜੀਤ ਸਿੰਘ 'ਤੇ ਹਮਲਾ ਕਰ ਦਿੱਤਾ। ਕੁੱਤਿਆਂ ਵੱਲੋਂ ਬੁਰੀ ਤਰ੍ਹਾਂ ਨੋਚੇ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਆਵਾਰਾ ਕੁੱਤੇ ਇੱਕ ਬਾਲਗ ਵਿਅਕਤੀ ਦੀ ਜਾਨ ਲੈ ਸਕਦੇ ਹਨ ਤਾਂ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਹੋ ਗਈ ਹੈ।

ਪੰਚਾਇਤ ਮੈਂਬਰ ਜਸਵਿੰਦਰ ਸਿੰਘ ਨੇ ਇਸ ਘਟਨਾ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਂਦੇ ਤਾਂ ਇਹ ਹਾਦਸਾ ਟਾਲਿਆ ਜਾ ਸਕਦਾ ਸੀ।

ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਮ੍ਰਿਤਕ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਦਿੱਤੀ ਜਾਵੇ, ਕਿਉਂਕਿ ਪਰਿਵਾਰ ਵਿੱਚ ਹੁਣ ਕੋਈ ਹੋਰ ਕਮਾਉਣ ਵਾਲਾ ਮੈਂਬਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਵੀ ਮੰਗ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande