
ਬਟਾਲਾ,28 ਜੂਨ (ਹਿੰ.ਸ.)। ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਦਰਸ਼ੀ ਢੰਗ ਨਾਲ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਹਾਈਲੈਵਲ ਪੁੱਲ, ਓਵਰ ਡੱਲਾ ਡਰੇਨ ਕਰਾਸਿੰਗ ਕਾਦੀਆਂ-ਹਰਚੋਵਾਲ ਦੀ ਮੁੜ ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਵਿਕਾਸ ਕਾਰਜ ਜਾਰੀ ਹਨ।
ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਹਲਕੇ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ