ਵਿਧਾਇਕ ਸ਼ੈਰੀ ਕਲਸੀ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ' ਈ-ਰਿਕਸ਼ਾ ਰਵਾਨਾ
ਬਟਾਲਾ, 28 ਜੂਨ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਨਸ਼ਾ ਮੁਕਤੀ ਈ ਰਿਕਸ਼ਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰ
ਵਿਧਾਇਕ ਸ਼ੈਰੀ ਕਲਸੀ ਬਟਾਲਾ ਤੋਂ ਨਸ਼ਾ ਮੁਕਤੀ ਈ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ


ਬਟਾਲਾ, 28 ਜੂਨ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਨਸ਼ਾ ਮੁਕਤੀ ਈ ਰਿਕਸ਼ਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਤੋਂ ਨਸ਼ਾ ਮੁਕਤੀ ਈ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਬੁਮਰਾਹ ਹਲਕਾ ਕੁਆਰਡੀਨੇਟਰ, ਨਸ਼ਾ ਮੁਕਤੀ ਮੋਰਚਾ ਬਟਾਲਾ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਸਰਕਾਰ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਨਸ਼ੇ ਦੇ ਜਾਲ ਵਿੱਚ ਫਸੇ ਵਿਅਕਤੀਆਂ ਦਾ ਨਸ਼ਾ ਛੱਡਣ ਲਈ ਇਲਾਜ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਵੱਡੀ ਮਾਤਰਾ ਵਿੱਚ ਵੱਖ ਵੱਖ ਤਰ੍ਹਾਂ ਦੇ ਨਸ਼ੇ ਫੜੇ ਗਏ ਹਨ। ਉਹਨਾਂ ਕਿਹਾ ਕਿ ਇਹ ਸਾਰਾ ਕੁਝ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਕੇ ਦਿੱਤੇ ਗਏ ਹਨ ਤਾਂ ਜੋ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਪ੍ਰੇਰਿਤ ਹੋਣ ।

ਇਸ ਮੌਕੇ ਮਨਜੀਤ ਸਿੰਘ ਬੁਮਰਾਹ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਚਲਾਏ ਗਏ ਹਨ। ਨਸ਼ਾ ਮੁਕਤੀ ਈ ਰਿਕਸ਼ਾ ਦਾ ਮੁੱਖ ਮੰਤਵ ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਠੱਲ ਪਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਬੇਫਿਕਰ ਹੋ ਕੇ ਇਹ ਰਿਕਸ਼ਾ ਵਿੱਚ ਲੱਗੇ ਸ਼ਿਕਾਇਤ ਬੋਕਸ ਵਿੱਚ ਆਪਣੀ ਸ਼ਿਕਾਇਤ ਪਾਉਣ ਤਾਂ ਜੋ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਹੋ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦੀ ਸਮੁੱਚੀ ਟੀਮ ਇਸ ਮੁਹਿੰਮ ਦੇ ਨਾਲ ਜੁੜੀ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਲੋਕ ਸਹਿਯੋਗ ਕਰਨ ਤਾਂ ਜੋ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਠੱਲ੍ਹ ਪਾਈ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande