ਫਰੀਦਕੋਟ ਵਿੱਚ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
ਵਿਆਹ ਸਮਾਗਮ ਤੋਂ ਘਰ ਪਰਤ ਰਹੇ ਸਨ ਤਿੰਨੇ ਦੋਸਤ, ਹਨੇਰੇ ਵਿੱਚ ਨਹੀਂ ਦਿਖਿਆ ਖਰਾਬ ਟਰੱਕ ਫਰੀਦਕੋਟ, 28 ਜੂਨ (ਹਿੰ.ਸ.)| ਫਰੀਦਕੋਟ ਦੇ ਕੋਟਕਪੂਰਾ ਰੋਡ ''ਤੇ ਜੋੜੀਆਂ ਨਹਿਰਾਂ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲ
ਮ੍ਰਿਤਕ ਜਸਵਿੰਦਰ ਸਿੰਘ ਉਰਫ਼ ਜੱਸ, ਨਵਜੋਤ ਸਿੰਘ, ਰਵੀ ਦੀ ਫਾਈਲ ਫੋਟੋ।


ਵਿਆਹ ਸਮਾਗਮ ਤੋਂ ਘਰ ਪਰਤ ਰਹੇ ਸਨ ਤਿੰਨੇ ਦੋਸਤ, ਹਨੇਰੇ ਵਿੱਚ ਨਹੀਂ ਦਿਖਿਆ ਖਰਾਬ ਟਰੱਕ

ਫਰੀਦਕੋਟ, 28 ਜੂਨ (ਹਿੰ.ਸ.)| ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨੇ ਨੌਜਵਾਨ ਕੋਟਕਪੂਰਾ ਤੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੇ ਘਰ ਵਾਪਸ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਡੋਗਰ ਬਸਤੀ ਵਾਸੀ ਨਵਜੋਤ ਸਿੰਘ (30), ਰਵੀ (28) ਅਤੇ ਜਸਵਿੰਦਰ ਸਿੰਘ ਉਰਫ਼ ਜੱਸ (24) ਵਜੋਂ ਹੋਈ ਹੈ। ਤਿੰਨੇ ਆਪਸ ਵਿੱਚ ਗੂੜ੍ਹੇ ਦੋਸਤ ਸਨ।ਜਾਣਕਾਰੀ ਅਨੁਸਾਰ ਮੋਟਰਸਾਈਕਲ ਸੜਕ ਕਿਨਾਰੇ ਖੜ੍ਹੇ ਇੱਕ ਖਰਾਬ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਨਵਜੋਤ ਸਿੰਘ ਅਤੇ ਜਸਵਿੰਦਰ ਜੱਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰਵੀ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।ਮ੍ਰਿਤਕ ਨਵਜੋਤ ਸਿੰਘ ਦੇ ਚਾਚਾ ਰਣਜੀਤ ਸਿੰਘ ਨੇ ਦੱਸਿਆ ਕਿ ਤਿੰਨੇ ਨੌਜਵਾਨ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਸੜਕ ਦੇ ਵਿਚਕਾਰ ਇੱਕ ਖਰਾਬ ਟਰੱਕ ਖੜ੍ਹਾ ਸੀ, ਪਰ ਚਾਲਕ ਵੱਲੋਂ ਨਾ ਤਾਂ ਇੰਡੀਕੇਟਰ ਚਾਲੂ ਕੀਤੇ ਗਏ ਸਨ ਅਤੇ ਨਾ ਹੀ ਕੋਈ ਰਿਫਲੈਕਟਰ ਜਾਂ ਚੇਤਾਵਨੀ ਸੰਕੇਤ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਰਾਤ ਦੇ ਹਨੇਰੇ ਕਾਰਨ ਟਰੱਕ ਨਜ਼ਰ ਨਹੀਂ ਆਇਆ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਸਾਬਕਾ ਕੌਂਸਲਰ ਬੱਬੀ ਭਾਊ ਨੇ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਟਰੱਕ ਦੇ ਪਿੱਛੇ ਸੁਰੱਖਿਆ ਸੰਬੰਧੀ ਸੰਕੇਤ ਲਗਾਏ ਗਏ ਹੁੰਦੇ ਤਾਂ ਸ਼ਾਇਦ ਇਹ ਹਾਦਸਾ ਟਾਲਿਆ ਜਾ ਸਕਦਾ ਸੀ। ਉਨ੍ਹਾਂ ਦੱਸਿਆ ਕਿ ਤਿੰਨੇ ਮ੍ਰਿਤਕ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਸਨ। ਬੱਬੀ ਭਾਊ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕਾਂ 'ਤੇ ਖਰਾਬ ਵਾਹਨ ਲਾਪਰਵਾਹੀ ਨਾਲ ਖੜ੍ਹੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਯੋਗ ਆਰਥਿਕ ਸਹਾਇਤਾ ਦਿੱਤੀ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande