ਅਜਨਾਲਾ ਥਾਣਾ ਹਮਲਾ ਮਾਮਲਾ: ਐਨਐਸਏ ਤਹਿਤ ਬੰਦ ਗੁਰਿੰਦਰਪਾਲ ਸਿੰਘ ਔਜਲਾ ਜਲੰਧਰ ਕੋਰਟ 'ਚ ਪੇਸ਼
ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਮੰਜੂਰ ਕੀਤਾ ਜਲੰਧਰ, 29 ਜੂਨ (ਹਿੰ.ਸ.)| ਪੰਜਾਬ ਦੇ ਚਰਚਿਤ ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਗੋਇੰਦਵਾਲ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਬੰਦ ਗੁਰਿੰਦਰਪਾਲ ਸਿੰਘ ਔਜਲਾ ਨੂੰ ਸੋਮਵਾਰ ਨੂੰ ਜਲੰਧਰ ਦਿਹਾਤ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾ
ਅਜਨਾਲਾ ਥਾਣਾ ਹਮਲਾ ਮਾਮਲਾ: ਐਨਐਸਏ ਤਹਿਤ ਬੰਦ ਗੁਰਿੰਦਰਪਾਲ ਸਿੰਘ ਔਜਲਾ ਜਲੰਧਰ ਕੋਰਟ 'ਚ ਪੇਸ਼


ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਮੰਜੂਰ ਕੀਤਾ

ਜਲੰਧਰ, 29 ਜੂਨ (ਹਿੰ.ਸ.)| ਪੰਜਾਬ ਦੇ ਚਰਚਿਤ ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਗੋਇੰਦਵਾਲ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਬੰਦ ਗੁਰਿੰਦਰਪਾਲ ਸਿੰਘ ਔਜਲਾ ਨੂੰ ਸੋਮਵਾਰ ਨੂੰ ਜਲੰਧਰ ਦਿਹਾਤ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਸਾਲ 2023 ਵਿੱਚ ਦਰਜ ਐਫਆਈਆਰ ਨੰਬਰ 25 ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਜੋੜਦਿਆਂ ਗੁਰਿੰਦਰਪਾਲ ਸਿੰਘ ਔਜਲਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸੀ। ਪੁਲਿਸ ਵੱਲੋਂ ਅਦਾਲਤ ਵਿੱਚ ਮੁਲਜ਼ਮ ਦਾ 5 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਜੱਜ ਅਰਜੁਨ ਸੰਧੂ ਦੀ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੁਲਿਸ ਨੂੰ 3 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ ਹੈ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹੋਏ ਹਿੰਸਕ ਹਮਲੇ ਦੇ ਮਾਮਲੇ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਉਸ ਦੇ ਗਨਮੈਨ ਗੁਰਮੀਤ ਸਿੰਘ ਬੁੱਕਣਵਾਲਾ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਸਨ। ਇਸੇ ਮਾਮਲੇ ਦੀ ਅਗਲੀ ਕਾਰਵਾਈ ਤਹਿਤ ਜਲੰਧਰ ਦਿਹਾਤ ਪੁਲਿਸ ਗੋਇੰਦਵਾਲ ਜੇਲ੍ਹ ਤੋਂ ਗੁਰਿੰਦਰਪਾਲ ਸਿੰਘ ਔਜਲਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਅਦਾਲਤ ਵਿੱਚ ਪਹੁੰਚੀ।

ਪੁਲਿਸ ਸੂਤਰਾਂ ਮੁਤਾਬਕ ਗੁਰਿੰਦਰਪਾਲ ਸਿੰਘ ਔਜਲਾ ਖ਼ਿਲਾਫ਼ ਸਾਲ 2023 ਵਿੱਚ ਐਫਆਈਆਰ ਨੰਬਰ 25 ਦਰਜ ਕੀਤੀ ਗਈ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਆਰਮਜ਼ ਐਕਟ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਨਵੇਂ ਜੋੜੇ ਗਏ ਮਾਮਲੇ ਦੀ ਜਾਂਚ ਅਤੇ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਮੁਲਜ਼ਮ ਤੋਂ ਪੁੱਛਗਿੱਛ ਜ਼ਰੂਰੀ ਹੈ।

ਇਸ ਮਾਮਲੇ ਵਿੱਚ ਗੁਰਿੰਦਰਪਾਲ ਸਿੰਘ ਔਜਲਾ ਦੇ ਵਕੀਲ ਪਰਮਿੰਦਰ ਸਿੰਘ ਵਿਰਕ ਨੇ ਪੁਲਿਸ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੁਲਿਸ ਨੇ ਗੁਰਿੰਦਰ ਖ਼ਿਲਾਫ਼ ਸਿਰਫ਼ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਸੀ, ਜਿਸ ਵਿੱਚ ਉਸ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਸੀ। ਵਕੀਲ ਮੁਤਾਬਕ, ਇਸ ਤੋਂ ਬਾਅਦ ਜਦੋਂ ਗੁਰਿੰਦਰ ਇੰਗਲੈਂਡ ਜਾਣ ਲਈ ਏਅਰਪੋਰਟ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਉੱਥੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।

ਐਡਵੋਕੇਟ ਪਰਮਿੰਦਰ ਸਿੰਘ ਵਿਰਕ ਨੇ ਪੁਲਿਸ ਦੀ ਕਾਰਵਾਈ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਗੁਰਿੰਦਰ ਨੂੰ ਪਹਿਲੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਸ ਖ਼ਿਲਾਫ਼ ਆਰਮਜ਼ ਐਕਟ ਦਾ ਕੋਈ ਜ਼ਿਕਰ ਨਹੀਂ ਸੀ ਅਤੇ ਹੁਣ ਕਰੀਬ 3 ਸਾਲ ਬਾਅਦ ਅਚਾਨਕ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ।

ਅਦਾਲਤ ਵਿੱਚ ਪੁਲਿਸ ਨੇ ਦਲੀਲ ਦਿੱਤੀ ਕਿ ਆਰਮਜ਼ ਐਕਟ ਤਹਿਤ ਦਰਜ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਮੁਲਜ਼ਮ ਦੀ ਪੁੱਛਗਿੱਛ ਜ਼ਰੂਰੀ ਹੈ। ਇਸ ਲਈ 5 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਅਦਾਲਤ ਨੇ ਪੁਲਿਸ ਨੂੰ 3 ਦਿਨਾਂ ਦਾ ਰਿਮਾਂਡ ਦਿੱਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande