ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸੇ ’ਚ ਬਲੇਨੋ ਸਵਾਰ ਚਾਰ ਦੀ ਮੌਤ, ਕ੍ਰੇਟਾ ਸਵਾਰ ਪੰਜ ਗੰਭੀਰ ਜ਼ਖ਼ਮੀ
ਜਲੰਧਰ, 29 ਜੂਨ (ਹਿੰ.ਸ.)| ਜਲੰਧਰ-ਜੰਮੂ ਨੈਸ਼ਨਲ ਹਾਈਵੇ ''ਤੇ ਸੋਮਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਬਲੇਨੋ ਕਾਰ ਸਵਾਰ ਚਾਰ ਲੋਕਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ, ਜਦਕਿ ਕ੍ਰੇਟਾ ਕਾਰ ਵਿੱਚ ਸਵਾਰ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਫੌਜੀ, ਉਸ ਦੀ ਪਤਨੀ,
ਮੌਕੇ ’ਤੇ ਤਫਤੀਸ਼ ਕਰਦੇ ਹੋਏ ਪੁਲਿਸ ਮੁਲਾਜ਼ਮ।


ਜਲੰਧਰ, 29 ਜੂਨ (ਹਿੰ.ਸ.)| ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਸੋਮਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਬਲੇਨੋ ਕਾਰ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕ੍ਰੇਟਾ ਕਾਰ ਵਿੱਚ ਸਵਾਰ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਫੌਜੀ, ਉਸ ਦੀ ਪਤਨੀ, ਦੋ ਸਾਲ ਦਾ ਬੱਚਾ ਅਤੇ ਇੱਕ ਹੋਰ ਮਹਿਲਾ ਸ਼ਾਮਲ ਹਨ।

ਜਾਣਕਾਰੀ ਅਨੁਸਾਰ, ਬਲੇਨੋ ਕਾਰ ਵਿੱਚ ਸਵਾਰ ਪਰਿਵਾਰ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ। ਸਵੇਰੇ ਕਰੀਬ 5:41 ਵਜੇ ਨੂਰਪੁਰ ਅਤੇ ਚੋਲੰਗ ਦੇ ਵਿਚਕਾਰ ਕਿਸ਼ਨਗੜ੍ਹ ਨੇੜੇ ਜੋਹਲ ਢਾਬੇ ਕੋਲ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੀ ਕ੍ਰੇਟਾ ਕਾਰ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ ਦੀ ਟੀਮ ਮੌਕੇ 'ਤੇ ਪਹੁੰਚੀ। ਇਸ ਤੋਂ ਪਹਿਲਾਂ ਸਥਾਨਕ ਲੋਕਾਂ ਦੀ ਮਦਦ ਨਾਲ ਕ੍ਰੇਟਾ ਵਿੱਚ ਸਵਾਰ ਜ਼ਖ਼ਮੀਆਂ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਭੇਜ ਦਿੱਤਾ ਗਿਆ ਸੀ। ਮ੍ਰਿਤਕਾਂ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਹਿੰਮਤਪੁਰ (ਜ਼ਿਲ੍ਹਾ ਹੁਸ਼ਿਆਰਪੁਰ), ਉਸ ਦੀ ਪਤਨੀ ਹਰਪ੍ਰੀਤ ਕੌਰ, ਪੁੱਤਰ ਅਰਸ਼ਦੀਪ ਸਿੰਘ ਅਤੇ ਸੰਤੋਸ਼ ਕੌਰ ਵਜੋਂ ਹੋਈ ਹੈ।

ਦੂਜੇ ਪਾਸੇ ਕ੍ਰੇਟਾ ਕਾਰ ਵਿੱਚ ਸਵਾਰ ਉੱਤਰ ਪ੍ਰਦੇਸ਼ ਦੇ ਬਰੇਲੀ ਨਿਵਾਸੀ ਅਲੀਨਾ ਖਾਨ, ਅਬਦੁਲ ਸਈਦ ਖਾਨ, ਪਰਵੀਨ ਖਾਨ, ਅਬਦੁਲ ਫੈਜ਼ਲ ਖਾਨ ਅਤੇ ਮੈਨਾਲ ਖਾਨ ਗੰਭੀਰ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਚੌਕੀ ਅਲਾਵਲਪੁਰ ਦੇ ਇੰਚਾਰਜ ਸਬ-ਇੰਸਪੈਕਟਰ ਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਡੀਐੱਸਪੀ ਰਾਜੀਵ ਕੁਮਾਰ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਮੁੜ ਬਹਾਲ ਕਰਵਾਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਵਾਹਨ ਦਾ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਨਾ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande